Nabaz-e-punjab.com

47ਵੀਂ ਲੜੀ ਦੇ 4747 ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਗੁਰਮਤਿ ਸਮਾਗਮ ਕਰਵਾਇਆ

ਪੋਹ ਦੀ ਸੰਗਰਾਂਦ ਦਾ ਦਿਹਾੜਾ ਵੀ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 47ਵੀਂ ਲੜੀ ਦੇ 4747ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ ਅਤੇ ਪੋਹ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਦੇਵ ਸਿੰਘ ਹੀਰਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਦੀ ਸ਼ਹੀਦੀ ਦਾ ਪੂਰਾ ਪ੍ਰਸੰਗ ਸੁਣਾਇਆ।
ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਮਹਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਹਰਸਿਮਰਨ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਜੋਗਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ ਬਨੂੜ, ਭਾਈ ਸੁਰਜੀਤ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…