nabaz-e-punjab.com

ਪਟਿਆਲਾ ਵਿੱਚ ਖੇਡ ਯੂਨੀਵਰਸਿਟੀ ਸਥਾਪਿਤ ਕਰਨ ਲਈ ਰੂਪ-ਰੇਖਾ ਤਿਆਰ ਕਰਨ ਲਈ ਸਟੀਅਰਿੰਗ ਕਮੇਟੀ ਦਾ ਗਠਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਸਪੋਰਟਸ ਯੂਨੀਵਰਸਿਟੀ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਗਤੀ ਦੇਣ ਵਾਸਤੇ ਉਲੰਪੀਅਨ ਰਣਧੀਰ ਸਿੰਘ ਦੀ ਅਗਾਵਾਈ ਹੇਠ ਇਕ ਸਟੀਅਰਿੰਗ ਕਮੇਟੀ ਦਾ ਗਠਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਖੇਡ ਤੇ ਯੂਵਾ ਮਾਮਲਿਆਂ ਦੇ ਵਿਭਾਗ ਦੇ ਹੇਠ ਇਹ ਕਮੇਟੀ ਗਠਿਤ ਕੀਤੀ ਗਈ ਹੈ ਜੋ ਪ੍ਰਸਤਾਵਿਤ ਯੂਨੀਵਰਸਿਟੀ ਦੀ ਸਥਾਪਤੀ ਲਈ ਰੂਪ-ਰੇਖਾ ਤਿਆਰ ਕਰੇਗੀ। ਸਰਕਾਰ ਦੇ ਅੱਗੇ ਤਿਆਰ ਕਰਕੇ ਪੇਸ਼ ਕੀਤੇ ਗਏ ਖਰੜਾ ਕਾਨੂੰਨ ਦੇ ਅਨੁਸਾਰ ਖੇਡ ਯੂਨੀਵਰਸਿਟੀਆਂ ਦੇ ਮੌਜੂਦਾ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮਾਡਲ ਦਾ ਅਧਿਅਣ ਕਰਨਾ ਜ਼ਰੂਰੀ ਹੈ। ਇਹ ਕਮੇਟੀ ਪਟਿਆਲਾ ਸ਼ਹਿਰ ਜਾਂ ਇਸ ਦੇ ਨੇੜੇ ਯੂਨੀਵਰਸਿਟੀ ਦੀ ਇਮਾਰਤ ਬਣਾਉਣ ਲਈ ਢੁਕਵੀਂ ਜਗ੍ਹਾ ਦੀ ਵੀ ਸ਼ਨਾਖਤ ਕਰੇਗੀ। ਇਸ ਤੋਂ ਇਲਾਵਾ ਇਸ ਯੂਨੀਵਰਸਿਟੀ ਲਈ ਸਟਾਫ ਦੇ ਢਾਂਚੇ ਬਾਰੇ ਵੀ ਸੁਝਾਅ ਦੇਵੇਗੀ।
ਮੁੱਖ ਮੰਤਰੀ ਵੱਲੋਂ ਇਸ ਸਾਲ ਜੂਨ ਵਿੱਚ ਵਿਧਾਨ ਸਭਾ ’ਚ ਕੀਤੇ ਗਏ ਐਲਾਨ ਦੇ ਮੁਤਾਬਕ ਇਹ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ ਜੋ ਸੂਬੇ ਵਿੱਚ ਖੇਡ ਸਿੱਖਿਆ ਅਤੇ ਸਿਖਲਾਈ ਨੂੰ ਬੜ੍ਹਾਵਾ ਦੇਵੇਗੀ। ਸੂਬੇ ਨੇ ਬੀਤੇ ਸਮੇਂ ਦੌਰਾਨ ਅਨੇਕਾਂ ਉੱਚ ਕੋਟੀ ਦੇ ਖਿਡਾਰੀ ਖੇਡ ਜਗਤ ਨੂੰ ਦਿੱਤੇ ਹਨ। ਇੰਟਰਨੈਸ਼ਨਲ ਉਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਤੋਂ ਇਲਾਵਾ ਇਸ ਕਮੇਟੀ ਵਿੱਚ ਉਲੰਪਿਅਨ ਤੇ ਵਿਧਾਇਕ ਪਰਗਟ ਸਿੰਘ, ਲਕਸ਼ਮੀ ਬਾਈ, ਨੈਸ਼ਨਲ ਯੂਨੀਵਰਸਿਟੀ ਆਫ ਫਿਜ਼ੀਕਲ ਐਜੂਕੇਸ਼ਨ ਗਵਾਲੀਅਰ ਦੇ ਵਾਇਸ ਚਾਂਸਲਰ ਜੇ.ਐਸ. ਨਰੂਲਾ, ਰਾਜਸਥਾਨ ਸਪੋਰਟਸ ਯੂਨੀਵਰਸਿਟੀ ਦੇ ਸਾਬਕਾ ਵਾਇਸ ਚਾਂਸਲਰ ਡਾਕਟਰ ਐਲ.ਐਸ. ਰਾਣਾਵੱਤ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ ਖੇਡਾਂ ਤੇ ਯੂਵਾ ਮਾਮਲੇ ਅਤੇ ਡਾਇਰੈਕਟਰ ਖੇਡਾਂ ਤੇ ਯੂਵਾ ਮਾਮਲੇ ਸ਼ਾਮਲ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਇਸ ਸਬੰਧ ਵਿੱਚ ਢੁਕਵੀਂ ਕਾਰਵਾਈ ਕਰਨ ਅਤੇ ਨਿਯਮਤ ਆਧਾਰ ’ਤੇ ਪ੍ਰੋਜੈਕਟ ਦੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣ ਲਈ ਆਖਿਆ ਹੈ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…