ਕੌਮੀ ਲੋਕ ਅਦਾਲਤ ਵਿੱਚ 7421 ਕੇਸਾਂ ਦਾ ਨਿਪਟਾਰਾ, ਮ੍ਰਿਤਕ ਦੇ ਵਾਰਸਾਂ ਲਈ 88 ਲੱਖ ਦਾ ਐਵਾਰਡ ਪਾਸ

ਕੌਮੀ ਲੋਕ ਅਦਾਲਤ ਵਿੱਚ 17 ਸਾਲ ਪੁਰਾਣੇ ਝਗੜੇ ਦਾ ਹੋਇਆ ਨਿਪਟਾਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ, ਦੀ ਅਗਵਾਈ ਹੇਠ ਅੱਜ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਲੋਕ ਅਦਾਲਤ ਸਬੰਧੀ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ 17 ਜੁਡੀਸ਼ਲ ਅਧਿਕਾਰੀਆਂ ਦੇ ਬੈਂਚ ਅਤੇ 4 ਰੈਵੇਨਿਊ ਬੈਂਚਾਂ ਦਾ ਗਠਨ ਕੀਤਾ ਗਿਆ। ਇੰਜ ਹੀ ਸਬ-ਡਵੀਜ਼ਨ ਡੇਰਾਬੱਸੀ ਵਿੱਚ 3 ਬੈਂਚ ਜੁਡੀਸ਼ਲ ਅਧਿਕਾਰੀ ਅਤੇ 3 ਬੈਂਚ ਰੈਵੇਨਿਊ ਅਧਿਕਾਰੀਆਂ ਦੀ ਅਗਵਾਈ ਹੇਠ ਸਥਾਪਿਤ ਕੀਤੇ ਗਏ। ਖਰੜ ਵਿਖੇ 3 ਬੈਂਚ ਜੁਡੀਸ਼ਲ ਅਤੇ 3 ਰੈਵੇਨਿਊ ਬੈਂਚਾਂ ਦੀ ਵਿਵਸਥਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਵੱਖ-ਵੱਖ ਬੈਂਚਾਂ ਵਿੱਚ ਜਾ ਕੇ ਲੋਕਾਂ ਨੂੰ ਰਾਜੀਨਾਮੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਦੋਵਾਂ ਧਿਰਾਂ ਲਈ ਖ਼ੁਸ਼ੀ ਲੈ ਕੇ ਆਉਂਦਾ ਹੈ ਕਿਉਂਕਿ ਇਸ ਵਿੱਚ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਪਸੀ ਭਾਈਚਾਰਾ ਵਧਦਾ ਹੈ ਜੋ ਕਿ ਸਮਾਜ ਦੀ ਤਰੱਕੀ ਲਈ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ।
ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਹਰਪਾਲ ਸਿੰਘ ਵੱਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ। ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬਾਰ ਐਸੋਸੀਏਸ਼ਨ, ਡੇਰਾਬਸੀ ਅਤੇ ਖਰੜ ਦੇ ਪ੍ਰਧਾਨ ਅਤੇ ਸਕੱਤਰਾਂ ਨੂੰ ਵੀ ਆਪਣੇ ਪੱਧਰ ਤੇ ਇਸ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿੱਚ ਲਗਾਏ ਜਾਣ। ਰਾਸ਼ਟਰੀ ਲੋਕ ਅਦਾਲਤ ਵਿਚ 17 ਸਾਲ ਪੁਰਾਣੇ ਝਗੜੇ ਦਾ ਨਿਪਟਾਰਾ।
ਆਲਮਜੀਤ ਸਿੰਘ ਨਾਮ ਦੇ ਵਿਅਕਤੀ ਦਾ ਸਾਲ 2005 ਤੇ ਸਿੰਘਪੁਰਾ ਹੋਆਪਰੇਟਿਵ ਬਿਲਡਿੰਗ ਸੁਸਾਇਟੀ ਨਾਲ ਝਗੜਾ ਚੱਲ ਰਿਹਾ ਸੀ। ਇਸ ਕੇਸ ਵਿਚ ਹੇਠਲੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ ਅਤੇ ਇਸ ਦੀ ਅਪੀਲ ਅਵਤਾਰ ਸਿੰਘ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਦਾਲਤ ਵਿੱਚ ਕੀਤੀ ਗਈ ਸੀ। ਇਹ ਕੇਸ ਨਿਪਟਾਰੇ ਲਈ ਰਾਸ਼ਟਰੀ ਲੋਕ ਅਦਾਲਤ ਵਿੱਚ ਰੱਖਿਆ ਗਿਆ ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਨਾਲ ਇਸ ਕੇਸ ਵਿਚ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਸਮਝੌਤਾ ਕਰਵਾਇਆ ਗਿਆ।
ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵੱਲੋਂ ਰਾਸ਼ਟਰੀ ਲੋਕ ਅਦਾਲਤ ਵਿੱਚ ਮ੍ਰਿਤਕ ਦੇ ਵਾਰਸਾਂ ਨੂੰ 88 ਲੱਖ ਰੁਪਏ ਦਾ ਅਵਾਰਡ ਪਾਸ ਰਾਸ਼ਟਰੀ ਲੋਕ ਅਦਾਲਤ ਵਿਚ ਇੱਕ ਅਜਿਹਾ ਕੇਸ ਵੀ ਸਾਹਮਣੇ ਆਇਆ ਜਿਸ ਵਿੱਚ ਮੋਟਰ ਐਕਸੀਡੈਂਟ ਕਲੇਮ ਟ੍ਰਿਬਿਊਨਲ ਵਲੋਂ ਸੜਕ ਹਾਦਸੇ ਵਿਚ ਮਾਰੇ ਗਏ ਸੂਰਜ ਕੁਮਾਰ ਦੇ ਵਾਰਸਾਂ ਨੂੰ 88 ਲੱਖ ਰੁਪਏ ਇੰਪ੍ਰੈੱਸ ਕੰਪਨੀ ਤੋਂ ਦੋਵਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਦਿਵਾ ਕੇ ਝਗੜੇ ਦਾ ਨਿਪਟਾਰਾ ਕੀਤਾ ਗਿਆ। ਇਹ ਕੇਸ ਸੰਦੀਪ ਕੁਮਾਰ ਸਿੰਗਲਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਅਦਾਲਤ ਵਿਚ ਚੱਲ ਰਿਹਾ ਹੈ। ਮਿਤੀ 13.08.2022 ਨੂੰ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਵਿਚ ਇਸ ਕੇਸ ਨੂੰ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਰੱਖਿਆ ਗਿਆ ਸੀ। ਲੋਕ ਅਦਾਲਤ ਦੇ ਬੈਂਚ ਵੱਲੋਂ ਦੋਵੇਂ ਪਾਰਟੀਆਂ ਨੂੰ ਇਸ ਕੇਸ ਨੂੰ ਆਪਸੀ ਰਜ਼ਾਮੰਦੀ ਨਾਲ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਇੰਸੋਰੈਂਸ ਕੰਪਨੀ ਵੱਲੋਂ ਮ੍ਰਿਤਕ ਵਿਅਕਤੀ ਤੇ ਪਰਿਵਾਰ ਨੂੰ 88 ਰੁਪਏ ਦੇਣ ਲਈ ਰਾਜ਼ੀ ਹੋਣ ਤੇ ਕੇਸ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀਮਤੀ ਸੋਨਾਲੀ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦੀ ਅਦਾਲਤ ਵੱਲੋਂ 12 ਸਾਲ ਪੁਰਾਣੇ ਝਗੜੇ ਦਾ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 13263 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ’ਚੋਂ 7421 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 316,42,84,495/ ਕੀਮਤ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 5 ਵਿਆਹੁਤਾ ਜੋੜਿਆਂ, ਜੋ ਕਿ ਆਪਸੀ ਮਨ-ਮੁਟਾਅ ਕਾਰਨ ਅਲੱਗ-ਅਲੱਗ ਰਹਿ ਰਹੇ ਸਨ, ਦੇ ਕੇਸਾਂ ਦੀ ਸੁਣਵਾਈ ਕੀਤੀ ਗਈ। ਲੋਕ ਅਦਾਲਤ ਬੈਂਚ ਦੀਆਂ ਕੋਸ਼ਿਸ਼ਾਂ ਕਰਕੇ ਇਹ ਪੰਜ ਜੋੜੇ ਦੁਬਾਰਾ ਇਕੱਠੇ ਰਹਿਣ ਲਈ ਤਿਆਰ ਹੋ ਗਏ ਅਤੇ ਅਦਾਲਤ ’ਚੋਂ ਆਪਣੇ ਘਰ ਇਕੱਠੇ ਗਏ। ਇਨ੍ਹਾਂ ਜੋੜਿਆਂ ਨੂੰ ਇੱਕ-ਇੱਕ ਪੌਦਾ ਯਾਦਗਾਰ ਵਜੋਂ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਆਪਣੇ ਰਿਸ਼ਤੇ ਅਤੇ ਪੌਦੇ ਦੋਵਾਂ ਨੂੰ ਸੰਭਾਲਣਾ ਅਤੇ ਪਾਲਣਾ ਹੈ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…