ਕਾਂਗਰਸ ਦੇ ਕਈ ਹੋਰ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਲ ਹੋਣਗੇ: ਸੰਜੀਵ ਵਸ਼ਿਸ਼ਟ

ਜਦੋਂ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤਾਂ ਵੀ ਭਾਜਪਾ ਮੈਦਾਨ ਵਿੱਚ ਖੜ੍ਹੀ: ਸੰਜੀਵ ਵਸ਼ਿਸ਼ਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿੱਚ ਉਦੋਂ ਵੀ ਡਟ ਕੇ ਖੜ੍ਹੀ ਸੀ ਜਦੋਂ ਪੰਜਾਬ ਭਰ ਵਿੱਚ ਭਾਜਪਾ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਸੀ ਪਰ ਕਾਂਗਰਸ ਤਾਸ਼ ਦੇ ਪੱਤਿਆਂ ਵਾਂਗ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ। ਇਹ ਗੱਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਟਿੱਪਣੀ ’ਤੇ ਜਵਾਬੀ ਹਮਲਾ ਬੋਲਦਿਆਂ ਕਹੀ।
ਬੀਤੇ ਦਿਨ ਜਦੋਂ ਮੁਹਾਲੀ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਭਾਜਪਾ ਵੱਲੋਂ ਡਿਪਟੀ ਮੇਅਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਏ ਗਏ ਤਾਂ ਉਨ੍ਹਾਂ ਆਪਣੇ ਬਚਾਅ ਵਿੱਚ ਉਲਟਾ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਪਰ ਹੁਣ ਇਸ ਦਾ ਜਵਾਬ ਦਿੰਦਿਆਂ ਭਾਜਪਾ ਦੇ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਅਤੇ ਆਪਣੀ ਪਾਰਟੀ ਦਾ ਖਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਅਤੇ ਹੋਰ ਕਈ ਸਾਬਕਾ ਮੰਤਰੀ ਆਪਣੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੁੰਦੇ ਨਜ਼ਰ ਆ ਰਹੇ ਹਨ। ਕਿਉਂਕਿ ਉਹ ਇਹ ਵੀ ਜਾਣਦੇ ਹਨ ਕਿ ਹੁਣ ਭਵਿੱਖ ਭਾਜਪਾ ਦਾ ਹੈ ਅਤੇ ਲੋਕਾਂ ਨੂੰ ਭਾਜਪਾ ’ਤੇ ਪੂਰਾ ਭਰੋਸਾ ਹੈ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਡਿਪਟੀ ਮੇਅਰ ਨੂੰ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਸੱਚਾਈ ਦੇਖਣ ਦੀ ਸਮਰੱਥਾ ਰੱਖਣੀ ਚਾਹੀਦੀ ਹੈ ਅਤੇ ਸ਼ਹਿਰ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਬਰਸਾਤੀ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ।
ਸੰਜੀਵ ਵਸ਼ਿਸ਼ਟ ਵੱਲੋਂ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਜਵਾਬ ਦਿੰਦਿਆਂ ਕਿਹਾ ਗਿਆ ਕਿ ਜਦੋਂ ਤੁਸੀਂ ਮੀਂਹ ਵਿੱਚ ਪਾਣੀ ਭਰ ਜਾਣ ਕਾਰਨ ਸ਼ਹਿਰ ਵਿੱਚ ਘੁੰਮ ਰਹੇ ਸੀ ਤਾਂ ਉਸ ਸਮੇਂ ਤੁਹਾਡੇ ਨਾਲ ਭਾਜਪਾ ਦੇ ਮੇਅਰ ਅਮਰਜੀਤ ਸਿੱਧੂ ਵੀ ਮੌਜੂਦ ਸਨ। ਇਸ ਲਈ ਤੁਹਾਡਾ ਇਹ ਕਹਿਣਾ ਕਿ ਭਾਜਪਾ ਵਰਕਰ ਘਰ ਵਿੱਚ ਸੌਂ ਰਹੇ ਸਨ, ਬਿਲਕੁਲ ਗਲਤ ਸਾਬਤ ਹੁੰਦਾ ਹੈ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਤੁਸੀਂ ਬਰਸਾਤ ਦੇ ਮੌਸਮ ਵਿੱਚ ਸ਼ਹਿਰ ਵਿੱਚ ਬਾਹਰ ਨਿਕਲੇ ਤਾਂ ਵੀ ਉਹ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਹੀ ਬਾਹਰ ਆਏ ਹਨ। ਕਿਉਂਕਿ ਜੇਕਰ ਤੁਸੀਂ ਸਮੇਂ ਸਿਰ ਡਿਪਟੀ ਮੇਅਰ ਦੇ ਅਹੁਦੇ ’ਤੇ ਰਹਿੰਦਿਆਂ ਬਰਸਾਤੀ ਬੂੰਦਾਂ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕਰ ਲਏ ਹੁੰਦੇ ਤਾਂ ਤੁਹਾਨੂੰ ਬਰਸਾਤ ਵਾਲੇ ਦਿਨ ਸ਼ਹਿਰ ‘ਚ ਬਾਹਰ ਨਿਕਲ ਕੇ ਲੋਕਾਂ ਦੀਆਂ ਸੁਰਖੀਆਂ ਬਟੋਰਨ ਦੀ ਕੋਸ਼ਿਸ਼ ਨਾ ਕਰਨੀ ਪੈਂਦੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …