ਪਿੰਡ ਸੋਹਾਣਾ ਦੇ ਸੀਵਰੇਜ, ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ: ਸਿੱਧੂ

ਸਮੱਸਿਆਵਾਂ ਦੇ ਹੱਲ ਲਈ ਸਾਰਾ ਕੰਮ ਇੱਕੋ ਏਜੰਸੀ ਨੂੰ ਸੌਂਪਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਜਾਵੇਗੀ

ਪਾਰਕਾਂ ਦੀ ਸਾਫ਼ ਸਫਾਈ ਨੂੰ ਯਕੀਨੀ ਬਣਾਉਣ ਲਈ ਪਾਰਕਾਂ ਦਾ ਕੰਮ ਮੁੜ ਗਮਾਡਾ ਨੂੰ ਦਿੱਤਾ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਪਿੰਡ ਸੋਹਾਣਾ ਦੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦਰਪੇਸ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਸਾਰਾ ਕੰਮ ਇੱਕੋ ਏਜੰਸੀ ਨੂੰੰ ਸੋਪਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵੱਖ ਵੱਖ ਦਫਤਰਾਂ ਦੀ ਬਜਾਏ ਇੱਕੋ ਛੱਤ ਥੱਲੇ ਸਾਰੀਆਂ ਸਹੂਲਤਾਂ ਮਿਲ ਸਕਣ। ਇਸ ਗੱਲ ਦੀ ਜਾਣਕਾਰੀ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਿੰਡ ਸੋਹਾਣਾ ਦੇ ਲੋਕਾਂ ਦੀਆਂ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦੇ ਅਧਾਰ ਤੇ ਪਿੰਡ ਸੋਹਾਣਾ ਵਿਖੇ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵਿਸੇਸ਼ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਪਿੰਡ ਸੋਹਾਣਾ ਦੇ ਕੁੱਝ ਕੰਮ ਗਮਾਡਾ ਅਧੀਨ ਹਨ ਅਤੇ ਕੁੱਝ ਨਗਰ ਨਿਗਮ ਕੋਲ ਹਨ, ਜਿਸ ਕਾਰਨ ਲੋਕਾਂ ਨੂੰ ਕਿਸੇ ਵੀ ਸਮੱਸਿਆ ਦੇ ਹੱਲ ਲਈ ਵੱਖ ਵੱਖ ਦਫਤਰਾਂ ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਹ ਸਾਰੇ ਕੰਮ ਇੱਕ ਏਜੰਸੀ ਕੋਲ ਆ ਜਾਣਗੇ ਤਾਂ ਲੋਕਾਂ ਨੂੰ ਦਰ ਦਰ ਦੀਆਂ ਠੋਕਰਾਂ ਨਹੀਂ ਖਾਣੀਆਂ ਪੈਣਗੀਆਂ। ਪਿੰਡ ਸੋਹਾਣਾ ਦੇ ਵਸਨੀਕਾਂ ਨੇੇ ਇਸ ਮੌਕੇ ਸ੍ਰੀ ਸਿੱਧੂ ਨੂੰ ਬੰਦ ਪਏ ਸੀਵਰੇਜ਼ ਸਬੰਧੀ ਜਾਣੂ ਕਰਾਇਆ ਜਿਸ ਕਾਰਨ ਘਰਾਂ ਵਿਚ ਬਦਬੂ ਆਉਂਦੀ ਹੈ ਅਤੇ ਮੌਕੇ ਤੇ ਬਜੁਰਗ ਅੌਰਤ ਸ੍ਰੀਮਤੀ ਰੱਤੀ ਨੇ ਸ੍ਰੀ ਸਿੱਧੂ ਨੂੰ ਜੋਰ ਦੇ ਕੇ ਆਖਿਆ ਕਿ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਵੀ ਲੱਗ ਰਹੀਆਂ ਹਨ ਅਤੇ ਗਲੀਆਂ ਨਾਲੀਆਂ ਵਿਚ ਖੜ੍ਹੇ ਸੀਵਰੇਜ ਦੇ ਪਾਣੀ ਕਾਰਨ ਮੱਛਰ ਅਤੇ ਮੱਖੀਆਂ ਪੈਦਾ ਹੁੰਦੀਆਂ ਹਨ। ਜਿਸਨੂੰ ਹੱਲ ਕੀਤਾ ਜਾਵੇ।
ਇਸ ਮੌਕੇ ਕੁੱਝ ਵਿਅਕਤੀਆਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਪਣੇ ਘਰਾਂ ਅੱਗੇ ਨਾਲੀਆਂ ਵਿਚ ਸੀਮਿੰਟ, ਬਜ਼ਰੀ ਪਾ ਕੇ ਉÎੱਚਾ ਕਰ ਲਿਆ ਹੈ ਜਿਸ ਕਾਰਨ ਪਿਛਲੇ ਘਰਾਂ ਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ। ਸ੍ਰ: ਸਿੱਧੂ ਨੇ ਵਿਸਵਾਸ ਦਵਾਇਆ ਕਿ ਸੀਵਰੇਜ ਦੇ ਪਾਣੀ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਜਿਸ ਲਈ ਮੁਹੱਲੇ ਵਾਲਿਆਂ ਦੀ ਸਹਿਮਤੀ ਵੀ ਜਰੂਰੀ ਹੈ। ਇਸ ਮੌਕੇ ਲੋਕਾਂ ਨੇ ਸੁਹਾਣਾ ਵਿਖੇ ਲੱਗਣ ਵਾਲੀ ਨਜਾਇਜ ਮੰਡੀ ਸਬੰਧੀ ਸ਼ਿਕਾਇਤ ਕਰਦਿਆਂ ਕਿਹਾ ਕਿ ਮੰਡੀ ਕਾਰਨ ਆਵਾਜਾਈ ਵਿਚ ਵੱਡਾ ਵਿਘਨ ਪੈਂਦਾ ਹੈ ਅਤੇ ਗੰਦਗੀ ਵੀ ਫੈਲਦੀ ਹੈ। ਇਸ ਮੰਡੀ ਨੂੰ ਤੁਰੰਤ ਬੰਦ ਕਰਵਾਇਆ ਜਾਵੇ।
ਸ੍ਰੀ ਸਿੱਧੂ ਨੇ ਮੌੇਕੇ ਤੇ ਹੀ ਅਧਿਕਾਰੀਆਂ ਨੂੰ ਨਜਾਇਜ ਮੰਡੀ ਨੂੰ ਅੱਜ ਤੋਂ ਹੀ ਬੰਦ ਕਰਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾਂ ਕਰਨਾ ਪਵੇ। ਉਨ੍ਹਾਂ ਹੋਰ ਕਿਹਾ ਕਿ ਸ਼ਹਿਰ ਵਿਚ ਪਾਰਕਾਂ ਦੀ ਦੁਰਦਸ਼ਾ ਵੀ ਖਰਾਬ ਹੋ ਚੁੱਕੀ ਹੈ ਅਤੇ ਸਫਾਈ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਪਾਰਕਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਜਿਹੜੇ ਗਮਾਡਾ ਵੱਲੋਂ ਪਾਰਕ ਨਗਰ ਨਿਗਮ ਨੂੰ ਤਬਦੀਲ ਕੀਤੇ ਸਨ ਉਨ੍ਹਾਂ ਨੂੰ ਮੁੜ ਤੋਂ ਗਮਾਡਾ ਅਧੀਨ ਲਿਆਉਣ ਲਈ ਵਿਸੇਸ਼ ਯਤਨ ਕੀਤੇ ਜਾਣਗੇ ਤਾਂ ਜੋ ਪਾਰਕਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਮੌਕੇ ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੁਰਿੰਦਰ ਸਿੰਘ ਰਾਜਪੂਤ ਕੌਂਸਲਰ, ਐਕਸ਼ੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਜਗਜੀਤ ਸਿੰਘ ਧਾਮੀ, ਕਾਰਜਸਾਧਕ ਅਫ਼ਸਰ ਸਰਬਜੀਤ ਸਿੰਘ, ਐਕਸ਼ੀਅਨ ਅਸ਼ਵਨੀ ਕੁਮਾਰ, ਐਸਡੀਓ ਗੁਰਪ੍ਰੀਤ ਸਿੰਘ ਬਰਾੜ, ਐਸਡੀਓ ਬਿਜਲੀ ਬੋਰਡ ਹਰਭਜਨ ਸਿੰਘ, ਸੋਹਾਣਾ ਦੇ ਮੁੱਖ ਥਾਣਾ ਅਫ਼ਸਰ ਮਨਜੀਤ ਸਿੰਘ, ਐਡਵੋਕੇਟ ਸੁਸ਼ੀਲ ਅੱਤਰੀ, ਸੌਰਵ ਸ਼ਰਮਾ, ਗੁਰਚਰਨ ਸਿੰਘ ਭੰਵਰਾ, ਮਾਸਟਰ ਸੁਖਦੇਵ ਸਿੰਘ, ਆਰ.ਪੀ.ਗੁਪਤਾ, ਹਰਜੀਤ ਸਿੰਘ ਭੌਲੂ, ਜਸਵਿੰਦਰ ਸਿੰਘ ਜੱਸੀ, ਸੁਸ਼ੀਲ ਕੁਮਾਰ ਸ਼ਰਮਾ, ਬੂਟਾ ਸਿੰਘ ਸੋਹਾਣਾ ਸਮੇਤ ਹੋਰ ਅਧਿਕਾਰੀ ਅਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…