Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੇ ਫੇਜ਼-3ਬੀ2 ਦੀ ਮਾਰਕੀਟ ਦੇ ਜਾਮ ਹੋਏ ਸੀਵਰੇਜ ਦੀ ਸਫ਼ਾਈ ਕਰਵਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਸਥਾਨਕ ਫੇਜ਼-3ਬੀ2 ਦੀ ਮਾਰਕੀਟ ਦਾ ਸੀਵਰੇਜ ਜਾਮ ਹੋਣ ਕਾਰਨ ਮਾਰਕੀਟ ਦੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅੱਜ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਵੱਲੋਂ ਮੁਹਾਲੀ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਜਾਮ ਹੋਏ ਸੀਵਰੇਜ ਦੀ ਸਫ਼ਾਈ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਜੇਪੀ ਸਿੰਘ ਨੇ ਦੱਸਿਆ ਕਿ ਮਾਰਕੀਟ ਦੇ ਸੀਵਰੇਜ ਦੀ ਨਿਕਾਸੀ ਲਈ ਪਾਈ ਗਈ ਪਾਈਪਲਾਈਨ ਛੋਟੀ ਹੈ। ਜਿਸ ਕਾਰਨ ਮਾਰਕੀਟ ਦਾ ਸੀਵਰੇਜ ਸਿਸਟਮ ਕੁਝ ਦਿਨਾਂ ਬਾਅਦ ਹੀ ਠੱਪ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਮਾਰਕੀਟ ਵਿੱਚ ਮੌਜੂਦ ਹੋਟਲਾਂ ਅਤੇ ਢਾਬਿਆਂ ਵਾਲਿਆਂ ਵੱਲੋਂ ਬਚਿਆ ਹੋਇਆ ਗੰਦਾ ਘਿਓ, ਤੇਲ ਅਤੇ ਹੋਰ ਰਹਿੰਦ ਖਹੂੰਦ ਸੀਵਰੇਜ ਵਿੱਚ ਸੁੱਟ ਦਿੱਤੇ ਜਾਂਦੇ ਹਨ। ਜਿਹੜੇ ਸੀਵਰੇਜ ਲਾਈਨ ਵਿੱਚ ਜਾ ਕੇ ਜਮ ਜਾਂਦੇ ਹਨ ਅਤੇ ਸੀਵਰੇਜ ਬੰਦ ਹੋ ਜਾਂਦਾ ਹੈ। ਇਸ ਦੌਰਾਨ ਜਨ ਸਿਹਤ ਵਿਭਾਗ ਦੀ ਟੀਮ ਵੱਲੋਂ ਸਵੀਪਿੰਗ ਮਸ਼ੀਨ ਨਾਲ ਬੰਦ ਪਏ ਸੀਵਰੇਜ ਦੀ ਸਫਾਈ ਕੀਤੀ ਗਈ ਅਤੇ ਬੰਦ ਪਈ ਲਾਈਨ ਨੂੰ ਚਾਲੂ ਕੀਤਾ ਗਿਆ। ਸ੍ਰੀ ਜੇ ਪੀ ਸਿੰਘ ਨੇ ਕਿਹਾ ਕਿ ਇਸ ਮਾਰਕੀਟ ਵੱਲੋਂ ਪ੍ਰਸ਼ਾਸ਼ਨ ਨੂੰ ਕਰੋੜਾਂ ਰੁਪਏ ਦਾ ਪ੍ਰਾਪਰਟੀ ਟੈਕਸ ਅਤੇ ਹੋਰ ਟੈਕਸ ਭਰੇ ਜਾਂਦੇ ਹਨ ਪ੍ਰੰਤੂ ਪ੍ਰਸ਼ਾਸ਼ਨ ਵਲੋੱ ਮਾਰਕੀਟ ਵਿੱਚ ਸੀਵਰੇਜ ਦੀ ਛੋਟੀ ਲਾਈਨ ਨੂੰ ਵੱਡਾ ਨਹੀਂ ਕੀਤਾ ਜਾ ਰਿਹਾ। ਉਹਨਾਂ ਮੰਗ ਕੀਤੀ ਕਿ ਇਸ ਮਾਰਕੀਟ ਵਿੱਚ ਪਾਈ ਹੋਈ ਸੀਵਰੇਜ ਦੀ ਛੋਟੀ ਲਾਈਨ ਦੀ ਥਾਂ ਵੱਡੀ ਲਾਈਨ ਪਾਈ ਜਾਵੇ ਤਾਂ ਜੋ ਇਸ ਸਮੱਸਿਆ ਨੂੰ ਪੱਕੇ ਤੌਰ ਤੇ ਹੱਲ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ