ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਸੜਕ ’ਤੇ ਖੜ੍ਹਾ ਸੀਵਰੇਜ ਦਾ ਗੰਦਾ ਪਾਣੀ: ਪਰਮਦੀਪ ਬੈਦਵਾਨ

ਬਾਬਾ ਭਾਰਤੀ ਸ਼ਿਵ ਮੰਦਰ ਕਮੇਟੀ ਮਟੌਰ ਵੱਲੋਂ ਸੀਵਰੇਜ ਲਾਈਨ ਨੂੰ ਠੀਕ ਕਰਨ ਦੀ ਮੰਗ

ਜਯੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਸਥਾਨਕ ਪਿੰਡ ਮਟੌਰ (ਸੈਕਟਰ 70) ਵਿੱਚ ਸਥਿਤ ਪ੍ਰਾਚੀਨ ਬਾਬਾ ਬਾਲ ਭਾਰਤੀ ਸ਼ਿਵ ਮੰਦਰ ਦੇ ਨੇੜੇ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਮਟੌਰ ਨਿਵਾਸੀ ਕਈ ਦਿਨਾਂ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਕਾਰਨ ਇੱਥੇ ਕਦੇ ਵੀ ਕੋਈ ਬਿਮਾਰੀ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਬਾਬਾ ਬਾਲ ਭਾਰਤੀ ਮੰਦਰ ਕਮੇਟੀ ਦੇ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋ ਗਟਰ ਬੰਦ ਹੋਣ ਪਾਣੀ ਸੜਕ ਤੇ ਨਿਕਲ ਰਿਹਾ ਹੈ ਅਤੇ ਇੱਥੇ ਇਕੱਠਾ ਹੋਇਆ ਇਹ ਗੰਦਾ ਪਾਣੀ ਕਿਸੇ ਛੱਪੜ ਦਾ ਰੂਪ ਧਾਰਨ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਤੇ ਤਿੰਨ-ਤਿਨ ਧਾਰਮਿਕ ਸਥਾਨ ਹਨ ਪ੍ਰੰਤੂ ਫੇਰ ਵੀ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਦੁਆਰਾ ਇਸ ਸੜਕ ਦੀ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਮੰਦਿਰ ਕਮੇਟੀ ਵੱਲੋੱ ਕਈ ਵਾਰ ਅਧਿਕਾਰੀਆਂ ਨੂੰ ਇਸ ਗਟਰ ਦੇ ਬੰਦ ਹੋਣ ਦੀ ਸੂਚਨਾ ਦਿੱਤੀ ਗਈ ਹੈ ਪ੍ਰੰਤੂ ਵਿਭਾਗ ਵੱਲੋੱ ਵੀ ਇਸਦਾ ਕੋਈ ਪੁਖਤਾ ਪ੍ਰਬੰਧ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਮੁੱਖ ਸੜਕ ਹੋਣ ਕਾਰਨ ਸ਼ਹਿਰ ਵਾਸੀਆਂ ਦਾ ਇਸ ਸੜਕ ਤੇ ਆਉਣਾ-ਜਾਣਾ ਜ਼ਿਆਦਾ ਰਹਿੰਦਾ ਹੈ। ਇਸ ਦੌਰਾਨ ਸੜਕ ਤੇ ਗੰਦਾ ਪਾਣੀ ਪਾਣੀ ਖੜ੍ਹਾ ਹੋਣ ਕਾਰਨ ਆਵਾਰਾ ਪਸ਼ੂ ਇਸ ਗੰਦੇ ਪਾਣੀ ਨੂੰ ਝੁੰਡ ਬਣਾ ਕੇ ਪੀਣ ਲੱਗ ਜਾਂਦੇ ਹਨ, ਜਿਸ ਨਾਲ ਜਿੱਥੇ ਇਨ੍ਹਾਂ ਜਾਨਵਰਾਂ ਨੂੰ ਵੱਡਾ ਨੁਕਸਾਨ ਹੈ ਉੱਥੇ ਝੁੰਡ ਬਣਾ ਕੇ ਖੜ੍ਹੇ ਪਸ਼ੂਆਂ ਕਾਰਨ ਸੜਕ ਬੰਦ ਹੋ ਜਾਂਦੀ ਹੈ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਸਾਰਾ ਸੈਕਟਰ ਘੁੰਮ ਕੇ ਜਾਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਸੜਕ ਤੇ ਲਗਭਗ 200 ਪ੍ਰਵਾਸੀ ਪਰਿਵਾਰ ਆਪਣੇ ਛੋਟੇ ਛੋਟੇ ਬੱਚਿਆਂ ਨਾਲ ਰਹਿ ਰਹੇ ਹਨ ਅਤੇ ਇੱਥੇ ਇਹ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਕਈ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਇਸ ਮੌਕੇ ਇਥੇ ਇਕੱਠੇ ਹੋਏ ਰਾਜੂ, ਸੰਜੀਵ ਸ਼ਰਮਾ ਅਤੇ ਹੋਰਨਾਂ ਦੁਕਾਨਦਾਰਾਂ ਨੇ ਕਿਹਾ ਕਿ ਇਸ ਗੰਦੇ ਪਾਣੀ ਦੇ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕ ਤੇ ਪਾਣੀ ਖੜ੍ਹਾ ਹੋਣ ਕਾਰਨ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਹਰ ਸਮੇਂ ਬਦਬੂ ਆਉਂਦੀ ਰਹਿੰਦੀ ਹੈ ਜਿਸ ਕਾਰਨ ਕੋਈ ਵੀ ਗਾਹਕ ਉਹਨਾਂ ਦੀਆਂ ਦੁਕਾਨਾਂ ਸਮਾਨ ਲੈਣ ਨਹੀਂ ਆ ਰਿਹਾ। ਇਸ ਮੌਕੇਸਾਬਕਾ ਸਰਪੰਚ ਅਮਰੀਕ ਸਿੰਘ, ਬਾਲ ਕ੍ਰਿਸ਼ਨ, ਕੁਲਦੀਪ ਚੰਦ, ਰਮੇਸ਼ਵਰ ਸੂਦ, ਰਵੀ ਅਰੋੜਾ,ਦਮਨ,ਬਹਾਦਰ, ਵੀ ਹਾਜ਼ਰ ਸਨ। ਜਨ ਸਿਹਤ ਵਿਭਾਗ ਦੇ ਐਸਡੀਓ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਜਲਦੀ ਹੀ ਸੀਵਰੇਜ ਲਾਈਨ ਨੂੰ ਸਾਫ ਕਰਵਾ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…