Nabaz-e-punjab.com

ਪਾਕਿ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰੱਖੀ 20 ਡਾਲਰ ਫੀਸ ਦਾ ਖਰਚਾ ਐਸਜੀਪੀਸੀ ਤੇ ਸਰਕਾਰ ਚੁੱਕੇ

ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੇ ਸ਼ਰਧਾਲੂਆਂ ਦਾ ਖ਼ਰਚਾ ਚੁੱਕਣ ਦਾ ਫੈਸਲਾ ਸ਼ਲਾਘਾਯੋਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਜਿੱਥੇ ਵੱਡੇ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਪਾਕਿਸਤਾਨ ਵੱਲੋਂ 20 ਡਾਲਰ ਫੀਸ ਨਿਰਧਾਰਿਤ ਕਰਕੇ ਸੰਗਤਾਂ ਦੇ ਰਾਹ ਵਿੱਚ ਅੜਿੱਕੇ ਖੜੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਤੇ ਹੋਰਨਾਂ ਆਗੂਆਂ ਨੇ ਅੱਜ ਇੱਥੇ ਮੀਟਿੰਗ ਦੌਰਾਨ ਕੀਤਾ।
ਆਗੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪਾਕਿਸਤਾਨ ਹਕੂਮਤ ਵੱਲੋਂ ਸੰਗਤਾਂ ਤੋਂ 20 ਡਾਲਰ ਫੀਸ ਨਿਰਧਾਰਿਤ ਕਰਨ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਗਤ ਕੋਲੋਂ ਵਸੂਲੀ ਜਾਣ ਵਾਲੀ ਫੀਸ ਦਾ ਸਾਰਾ ਖ਼ਰਚਾ ਸਰਕਾਰ ਅਤੇ ਐਸਜੀਪੀਸੀ ਨੂੰ ਖ਼ੁਦ ਚੁੱਕਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਗਰੀਬ ਸ਼ਰਧਾਲੂ ਹਨ ਜੋ 20 ਡਾਲਰ ਫੀਸ ਨਹੀਂ ਦੇ ਸਕਦੇ ਹਨ। ਲਿਹਾਜ਼ਾ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਰਧਾਲੂਆਂ ਦਾ ਖਰਚਾ ਚੁੱਕਣਾ ਚਾਹੀਦਾ ਹੈ ਤਾਂ ਜੋ ਹਰ ਇਕ ਸ਼ਰਧਾਲੂ ਬਾਬੇ ਨਾਨਕ ਦੀ ਚਰਣ ਸ਼ੋਹ ਪ੍ਰਾਪਤ ਧਰਤੀ ਦੇ ਦਰਸ਼ਨ ਕਰ ਸਕੇ ਅਤੇ ਕੋਈ ਵੀ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹਿ ਸਕੇ। ਟਕਸਾਲੀ ਆਗੂਆਂ ਨੇ ਦਿੱਲੀ ਦੀਆਂ ਸੰਗਤਾਂ ਦਾ ਖਚਰਾ ਉੱਥੋਂ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੁੱਕਣ ਦੇ ਫੈਸਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਦਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਗੁਰਜੀਵਨ ਸਿੰਘ ਸਰੌਂਦ ਜ਼ਿਲ੍ਹਾ ਪ੍ਰਧਾਨ ਸੰਗਰੂਰ, ਕਰਮਜੀਤ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਰਣਧੀਰ ਸਿੰਘ ਪ੍ਰੇਮਗੜ੍ਹ ਅਤੇ ਬਲਬੀਰ ਸਿੰਘ ਝਾਮਪੁਰ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…