ਐਸਜੀਪੀਸੀ ਚੋਣਾਂ: ਡੀਸੀ ਨੇ ਵੋਟਾਂ ਬਣਾਉਣ ਦੇ ਅਮਲ ਨੂੰ ਤੇਜ਼ ਕਰਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ

ਗੁਰਦੁਆਰਾ ਕਮੇਟੀਆਂ ਨੂੰ ਵੱਧ ਤੋਂ ਵੱਧ ਯੋਗ ਸਿੱਖ ਵੋਟਰਾਂ ਨੂੰ ਫਾਰਮ ਭਰਨ ਲਈ ਜਾਗਰੂਕ ਕਰਨ ਦੀ ਅਪੀਲ

ਪਟਵਾਰੀਆਂ ਨੂੰ ਗੁਰਦੁਆਰਾ ਸਾਹਿਬਾਨਾਂ ਵਿੱਚ ਜਾ ਕੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਉਣ ਦੇ ਆਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਯੋਗ ਨਵੀਆਂ ਵੋਟਾਂ ਬਣਾਉਣ ਦੇ ਅਮਲ ਨੂੰ ਤੇਜ਼ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦਾਂ ਸੋਹਾਣਾ ਸਮੇਤ ਹੋਰ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦਾ ਦੌਰਾ ਕੀਤਾ ਅਤੇ ਗੁਰਦੁਆਰਾ ਕਮੇਟੀਆਂ, ਸਿੱਖ ਆਗੂਆਂ ਸਮੇਤ ਹੋਰਨਾਂ ਪਤਵੰਤਿਆਂ ਨਾਲ ਗੱਲ ਕੀਤੀ। ਇਸ ਮੌਕੇ ਐਸਡੀਐਮ ਚੰਦਰਜੋਤੀ ਸਿੰਘ ਵੀ ਮੌਜੂਦ ਸਨ। ਐਸਜੀਪੀਸੀ ਚੋਣਾਂ ਲਈ ਨਵੀਆਂ ਵੋਟਾਂ ਬਣਾਉਣ ਦਾ ਅਮਲ 29 ਫਰਵਰੀ ਨੂੰ ਸਮਾਪਤ ਹੋ ਜਾਵੇਗਾ।
ਡੀਸੀ ਆਸ਼ਿਕਾ ਜੈਨ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਯੋਗ ਸਿੱਖ ਵੋਟਰਾਂ ਨੂੰ ਨਿਰਧਾਰਿਤ ਮਿਤੀ 29 ਫਰਵਰੀ ਤੱਕ ਵੋਟਾਂ ਬਣਾਉਣ ਲਈ ਫਾਰਮ ਭਰ ਕੇ ਜਮ੍ਹਾ ਕਰਵਾਉਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਪਤਾ ਲੱਗਾ ਕਿ ਹੁਣ ਤੱਕ ਪ੍ਰਾਪਤ ਹੋਏ ਕੁੱਲ ਫਾਰਮਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪੇਂਡੂ ਵੋਟਰਾਂ ਨੇ ਆਪਣੇ ਹਲਕੇ ਦੇ ਮਾਲ ਪਟਵਾਰੀਆਂ ਅਤੇ ਸ਼ਹਿਰੀ ਵੋਟਰਾਂ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਦਫ਼ਤਰਾਂ ਵਿੱਚ ਫਾਰਮ ਜਮ੍ਹਾ ਕਰਵਾਉਣੇ ਹੁੰਦੇ ਹਨ। ਇਸ ਲਈ ਸਾਨੂੰ ਗੁਰਦੁਆਰਾ ਬੋਰਡ ਚੋਣਾਂ ਦੇ ਵੋਟਰ ਬਣਨ ਲਈ ਤੁਰੰਤ ਉਨ੍ਹਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਫਾਰਮ-1 ਵਿੱਚ ਦਰਸਾਏ ਯੋਗ ਮਾਪਦੰਡਾਂ ਅਨੁਸਾਰ ਹਰੇਕ ਯੋਗ ਵੋਟਰ ਲਈ ਕੇਸਾਧਾਰੀ ਸਿੱਖ, ਦਾੜ੍ਹੀ ਨਾ ਕੱਟਣ ਵਾਲਾ, ਤੰਬਾਕੂਨੋਸ਼ੀ ਨਾ ਕਰਨ ਵਾਲਾ, ਸ਼ਰਾਬ ਨਾ ਪੀਣ ਵਾਲਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵੋਟਰ ਦੀ ਉਮਰ 21 ਸਾਲ ਜਾਂ ਵੱਧ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪਟਵਾਰੀਆਂ ਅਤੇ ਨਗਰ ਨਿਗਮ ਅਤੇ ਕੌਂਸਲਾਂ ਦੇ ਮੁਲਾਜ਼ਮਾਂ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਗੁਰਦੁਆਰਾ ਕਮੇਟੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਈ ਇੱਕ ਦਿਨ ਨਿਸ਼ਚਿਤ ਕਰਨਾ ਚਾਹੀਦਾ ਹੈ। ਕੈਂਪ ਲਗਾਉਣ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲਾਊਡ ਸਪੀਕਰਾਂ ਰਾਹੀਂ ਇਲਾਕਾ ਨਿਵਾਸੀਆਂ ਨੂੰ ਵੱਧ ਤੋਂ ਵੱਧ ਪ੍ਰਚਾਰ ਕਰਕੇ ਸੂਚਿਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

Punjab Police to install 2300 CCTV cameras at 703 strategic locations in all border districts

Punjab Police to install 2300 CCTV cameras at 703 strategic locations in all border distri…