
ਸੁਖਦੇਵ ਢੀਂਡਸਾ ਦੀ ਅਗਵਾਈ ਵਿੱਚ ਐਸਜੀਪੀਸੀ ਚੋਣਾਂ ਲੜੀਆਂ ਜਾਣਗੀਆਂ: ਗੁਰਸੇਵ ਹਰਪਾਲਪੁਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਸੀਨੀਅਰ ਅਕਾਲੀ ਆਗੂ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਅਤੇ ਭਾਈ ਰਣਜੀਤ ਸਿੰਘ ਦੀ ਸਰਪ੍ਰਸਤੀ ਹੇਠ ਬਾਦਲ ਵਿਰੋਧੀ ਸਾਰੀਆਂ ਪਾਰਟੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਸਾਰੀਆਂ ਸੀਟਾਂ ਤੇ ਉਮੀਦਵਾਰ ਖੜੇ ਕੀਤੇ ਜਾਣਗੇ ਅਤੇ ਗੁਰਸਿੱਖ ਉਮੀਦਵਾਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ।
ਜਕੇਦਾਰ ਹਰਪਾਲਪੁਰ ਨੇ ਕਿਹਾ ਕਿ ਗੁਰਦੁਆਰਾ ਚੋਣ ਕਮਿਸ਼ਨ ਦੀ ਨਿਯੁਕਤੀ ਹੋਣ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਰਾਹ ਪੱਧਰਾ ਹੋਇਆ ਹੈ। ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਜਥੇਦਾਰ ਬ੍ਰਹਮਪੁਰਾ ਸਮੇਤ ਸਾਰੇ ਅਕਾਲੀ ਆਗੂਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਆਗੂ ਅਤੇ ਵਰਕਰ ਬਾਦਲਾਂ ਤੋਂ ਬਹੁਤ ਦੁੱਖੀ ਹਨ ਜਿਸ ਕਰਕੇ ਸ੍ਰੀ ਢੀਂਡਸਾ ਦਾ ਕਾਫਲਾ ਰੋਜਾਨਾ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਥੋੜੇ ਦਿਨਾਂ ਅੰਦਰ ਕਈ ਵੱਡੇ ਆਗੂ ਸ੍ਰੀ ਢੀਂਡਸਾ ਨਾਲ ਸ਼ਾਮਿਲ ਹੋਣ ਦਾ ਐਲਾਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਉਜਲ ਸਿੰਘ ਲੌਂਗੀਆ, ਭੁਪਿੰਦਰ ਸਿੰਘ ਨਾਗੋਕੇ, ਪਰਮਿੰਦਰ ਸਿੰਘ ਮਲੋਆ ਅਤੇ ਹਰਵਿੰਦਰ ਸਿੰਘ ਸੰਧਾਰਸੀ ਹਾਜ਼ਰ ਸਨ।