nabaz-e-punjab.com

ਐਸਜੀਪੀਸੀ ਦੇ ਮੈਂਬਰ ਭਾਈ ਹਰਦੀਪ ਸਿੰਘ ਦੀ ਮਾਤਾ ਬੀਬੀ ਗੁਰਦੇਵ ਕੌਰ ਨੂੰ ਸ਼ਰਧਾਂਜਲੀ ਭੇਂਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਆਜ਼ਾਦ ਮੈਂਬਰ ਅਤੇ ਉੱਘੀ ਧਾਰਮਿਕ ਸ਼ਖ਼ਸੀਅਤ ਭਾਈ ਹਰਦੀਪ ਸਿੰਘ ਦੀ ਮਾਤਾ ਬੀਬੀ ਗੁਰਦੇਵ ਕੌਰ (85) ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਸੈਕਟਰ-70 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਤੀ ਗਈ। ਇਸ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ, ਸਿਆਸੀ ਪਾਰਟੀਆਂ ਦੇ ਆਗੂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਰਿਵਾਰ ਦੇ ਸਨੇਹੀਆਂ ਨੇ ਮਾਤਾ ਗੁਰਦੇਵ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਨੇ ਕਥਾ ਦੇ ਰੂਪ ਵਿੱਚ ਮਨੁੱਖੀ ਜੀਵਨ ਜਿਊਣ ਅਤੇ ਪੰਥਕ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਮਨੁੱਖੀ ਜੀਵ ਦੇ ਵਿਛੋੜੇ, ਗੁਰੂ ਦੇ ਭਾਣੇ ਵਿੱਚ ਰਹਿਣ ਅਤੇ ਮਾਂ ਦੀ ਮਮਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਕਿਹਾ ਕਿ ਮਾਂ ਦਾ ਕੋਈ ਦੇਣਾ ਨਹੀਂ ਦੇ ਸਕਦਾ। ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਘਰੇ ਹੋ ਕੇ ਗਏ ਹਨ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਆਪ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਵਿਧਾਇਕ ਕੰਵਰ ਸੰਧੂ, ਐਸਜੀਪੀਸੀ ਦੇ ਇੰਦਰਮੋਹਨ ਸਿੰਘ ਲਖਮੀਰ ਵਾਲਾ ਤੇ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ ਤੇ ਅਮਰਿੰਦਰ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਬੱਬੀ ਬਾਦਲ, ਮੁੱਖ ਮੰਤਰੀ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਮੁਹਾਲੀ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ, ਸਿੱਖ ਦਿਵਾਨ ਕਰਮਜੀਤ ਸਿੰਘ, ਖਾਲਸਾ ਪੰਚਾਇਤ ਦੇ ਕਨਵੀਨਰ ਰਜਿੰਦਰ ਸਿੰਘ, ਸਤਨਾਮ ਸਿੰਘ ਪਾਉਂਟਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਜ਼ਿਲ੍ਹਾ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ, ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ, ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪ੍ਰਧਾਨ ਭਾਈ ਸੰਤ ਸਿੰਘ, ਕੁਲਜੀਤ ਸਿੰਘ ਬੇਦੀ, ਪਰਮਜੀਤ ਸਿੰਘ ਕਾਹਲੋਂ, ਸਤਵੀਰ ਸਿੰਘ ਧਨੋਆ, ਗੁਰਮੁੱਖ ਸਿੰਘ ਸੋਹਲ, ਕਮਲਜੀਤ ਸਿੰਘ ਰੂਬੀ, ਆਰਪੀ ਸ਼ਰਮਾ, ਅਮਰੀਕ ਸਿੰਘ ਸੋਮਲ, ਪਰਵਿੰਦਰ ਸਿੰਘ ਤਸਿੰਬਲੀ, ਤਰਨਜੋਤ ਕੌਰ ਗਿੱਲ, ਉਪਿੰਦਰਪ੍ਰੀਤ ਕੌਰ (ਸਾਰੇ ਕੌਂਸਲਰ), ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ, ਅਮਨਦੀਪ ਸਿੰਘ ਅਬਿਆਨਾ, ਗੁਰਦੇਵ ਸਿੰਘ ਚੌਹਾਨ, ਸਾਬਕਾ ਕੌਂਸਲਰ ਮੋਹਨਬੀਰ ਸਿੰਘ ਸ਼ੇਰਗਿੱਲ, ਚੌਧਰੀ ਕੁਲਵੰਤ ਸਿੰਘ, ਸਰਬਜੀਤ ਸਿੰਘ ਪਾਰਸ, ਹਰਪ੍ਰੀਤ ਸਿੰਘ ਡਡਵਾਲ, ਗਿਆਨ ਸਿੰਘ ਧੜਾਕ, ਬਲਜਿੰਦਰ ਸਿੰਘ ਭਾਗੋਮਾਜਰਾ, ਗਗਨਦੀਪ ਸਿੰਘ ਬੈਂਸ, ਕਰਮ ਸਿੰਘ ਬਬਰਾ, ਰਛਪਾਲ ਸਿੰਘ ਛੀਨਾ ਅਤੇ ਸਮੂਹ ਗੁਰਦੁਆਰਾ ਕਮੇਟੀਆਂ, ਕਿਸਾਨ ਜਥੇਬੰਦੀਆਂ, ਹੋਰ ਉੱਘੀਆਂ ਸ਼ਖ਼ਸੀਅਤਾਂ, ਸਿੱਖ ਮਿਸ਼ਨਰੀ ਕਾਲਜ, ਬਾਬਾ ਦੀਪ ਸਿੰਘ ਗੱਤਕਾ ਖੜਾਕਾ, ਵਪਾਰ ਮੰਡਲ ਅਤੇ ਸ਼ਹਿਰ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਅਖੀਰ ਵਿੱਚ ਐਸਜੀਪੀਸੀ ਮੈਂਬਰ ਭਾਈ ਹਰਦੀਪ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …