ਡੇਰਾਬੱਸੀ ਤੋਂ ਐਸਜੀਪੀਸੀ ਮੈਂਬਰ ਨਿਰਮੈਲ ਸਿੰਘ ਜੌਲਾ ਸਾਥੀਆਂ ਸਮੇਤ ਆਪ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਲੁਧਿਆਣਾ, 15 ਜਨਵਰੀ:
ਡੇਰਾਬੱਸੀ ਹਾਲਕੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਾ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਨਿਰਮੈਲ ਸਿੰਘ ਜੌਲਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਨਾਂ ਸਾਰੇ ਆਗੂਆਂ ਨੂੰ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਵਿੱਚ ਐਸਜੀਪੀਸੀ ਮੈਂਬਰ ਨਿਰਮਲ ਸਿੰਘ ਜੌਲਾ, ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਅਮਰੀਕ ਸਿੰਘ ਮਲਕਪੁਰ, ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਸੁਰਿੰਦਰ ਸਿੰਘ ਧਰਮਗੜ੍ਹ, ਜ਼ਿਲਾ ਪ੍ਰੀਸ਼ਦ ਮੁਹਾਲੀ ਦੇ ਸਾਬਕਾ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਬਸੌਲੀ, ਬਲਾਕ ਸਮਿਤੀ ਮੈਂਬਰ ਹਰਵਿੰਦਰ ਸਿੰਘ ਕਸੌਲੀ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਖਜੂਰ ਮੰਡੀ, ਅਕਾਲੀ ਦਲ ਦੇ ਮੁਹਾਲੀ ਜ਼ਿਲ੍ਹ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਜਲਾਲਪੁਰ, ਮਾਰਕਿਟ ਕਮੇਟੀ ਦੇ ਮੈਂਬਰ ਅਤੇ ਮੁਹਾਲੀ ਜ਼ਿਲ੍ਹਾ ਅਕਾਲੀ ਦਲ ਦੇ ਜਨਰਲ ਸਕੱਤਰ ਬਲਕਾਰ ਸਿੰਘ, ਹਰਜੀਤ ਸਿੰਘ ਬਸੌਲੀ, ਯੂਥ ਆਗੂ ਤਰਲੋਚਨ ਸਿੰਘ ਅਤੇ ਬਲਾਕ ਸਮਿਤੀ ਦੇ ਮੈਂਬਰ ਨੈਬ ਸਿੰਘ ਬਾਜਵਾ ਸ਼ਾਮਲ ਹਨ।
ਇਨਾਂ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਇਨਾਂ ਸਾਰੇ ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ਵਿੱਚ ਲੋਕ ਰਵਾਇਤੀ ਪਾਰਟੀਆਂ ਦੀ ਗੰਧਲੀ ਸਿਆਸਤ ਤੋਂ ਦੁਖੀ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਦੇ ਖੁਸ਼ਹਾਲ ਭਵਿੱਖ ਚਾਹੁੰਦੇ ਹਨ। ਉਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਉਹ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…