
ਐਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਦਾ ਵਿਸ਼ੇਸ਼ ਸਨਮਾਨ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਫਰਵਰੀ:
ਦਸ਼ਮੇਸ਼ ਸਪੋਰਟਸ ਕਲੱਬ ਕੁਰਾਲੀ ਵੱਲੋਂ ਅੱਜ ਸਥਾਨਕ ਸਿਸਵਾਂ ਰੋਡ ’ਤੇ ਕਰਵਾਏ ਕਬੱਡੀ ਕੱਪ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਥੇਦਾਰ ਖੇੜਾ ਨੂੰ ਸਨਮਾਨਿਤ ਕਰਨ ਦੀ ਇਹ ਰਸਮ ਆਮ ਆਦਮੀ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਉੱਘੇ ਖੇਡ ਪ੍ਰਮੋਟਰਜ ਦਵਿੰਦਰ ਸਿੰਘ ਬਾਜਵਾ ਨੇ ਸਾਂਝੇ ਤੌਰ ’ਤੇ ਨਿਭਾਈ। ਉਨ੍ਹਾਂ ਨੇ ਜਥੇਦਾਰ ਖੇੜਾ ਵੱਲੋਂ ਇਲਾਕੇ ਵਿੱਚ ਸਮਾਜ ਸੇਵੀ ਕਾਰਜਾਂ ਅਤੇ ਖੇਡ ਮੇਲਿਆਂ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਆਗੂਆਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਕਲੱਬ ਦੇ ਪ੍ਰਧਾਨ ਮਨੂ ਕੁਰਾਲੀ, ਰਵੀ ਸਰਪੰਚ, ਅਮਨਦੀਪ ਵੜੈਚ, ਜਸ਼ਪ੍ਰੀਤ, ਪਰਮ ਧਨੋਆ, ਗਗਨ ਸ਼ਾਹਪੁਰ ਅਜੇ ਸਿੰਘ ਲਿਬੜਾ ਪ੍ਰਧਾਨ ਯੂਥ ਅਕਾਲੀ ਦਲ ਸ੍ਰੀ ਫਤਿਹਗੜ੍ਹ ਸਾਹਿਬ, ਚੇਅਰਮੈਨ ਬਲਕਾਰ ਸਿੰਘ ਭੰਗੂ, ਇੰਟਰ ਨੈਸ਼ਨਲ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਸੰਜੇ ਕੁਮਾਰ ਫਤਿਹਪੁਰ ਸਮੇਤ ਇਲਾਕੇ ਦੇ ਹੋਰ ਪਤਵੰਤੇ ਹਾਜ਼ਰ ਸਨ।