ਐਸਜੀਪੀਸੀ ਦੇ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਭਰਵਾ ਸਵਾਗਤ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇੱ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਦਾ ਅੱਜ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਤੇ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਅੰਬ ਸਾਹਿਬ ਵਿਖੇ ਸ਼ੁਕਰਾਣੇ ਦੀ ਅਰਦਾਸ ਤੋੱ ਬਾਅਦ ਹਲਕਾ ਆਨੰਦਪੁਰ ਸਾਹਿਬ ਤੋੱ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਨਵੇਂ ਥਾਪੇ ਗਏ ਜ਼ਿਲ੍ਹਾ ਐਸ ਏ ਐਸ ਨਗਰ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਨਣ ਤੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਸਭ ਤੋਂ ਪਹਿਲਾਂ ਉਹਨਾਂ ਦੇ ਮੁਹਾਲੀ ਆਉਣ ਲਈ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋੱਵਾਲ ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਮੂਹ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋੱ ਦਿਤੀ ਹਮਾਇਤ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਧਰਮ ਪ੍ਰਚਾਰ ਲਹਿਰ ਨੂੰ ਤੇਜ ਕਰਨ ਅਤੇ ਸਿੱਖੀ ਦੇ ਪਤਿਤ ਹੋਣ ਦੇ ਰੁਝਾਨ ਨੂੰ ਰੋਕਣ ਲਈ ਸਾਰਥਕ ਯਤਨ ਕਰਨ ਦੀ ਗੱਲ ਕੀਤੀ।
ਇਸ ਮੌਕੇ ਹਲਾਕ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ, ਬਲਜੀਤ ਸਿੰਘ ਕੁੰਬੜਾ, ਪਰਮਜੀਤ ਕੌਰ ਲਾਂਡਰਾਂ, ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਜਸਵਿੰਦਰ ਸਿੰਘ ਵਿਰਕ, ਪਰਵਿੰਦਰ ਸਿੰਘ ਸੋਹਾਣਾ, ਹਰਮਨਪ੍ਰੀਤ ਸਿੰਘ ਪ੍ਰਿੰਸ ਕੰਵਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਜਸਬੀਰ ਕੌਰ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਗਿੱਲ, ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਪਰਮਜੀਤ ਸਿੰਘ ਗਿੱਲ, ਪ੍ਰਧਾਨ ਗੁਰਦੁਆਰਾ ਸਾਚਾ ਧਨੁ, ਤੇਜਿੰਦਰ ਸਿੰਘ ਉਬਰਾਏ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ, ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਪਰਮਿੰਦਰ ਸਿੰਘ ਤਸਿੰਬਲੀ ਅਤੇ ਅਵਤਾਰ ਸਿੰਘ ਵਾਲੀਆ ਹਾਜ਼ਰ ਸਨ। ਭਾਵੇਂ ਬਿਮਾਰੀ ਕਾਰਨ ਖਰੜ ਹਲਕੇ ਦੇ ਇੰਚਾਰਜ ਰਣਜੀਤ ਸਿੰਘ ਗਿੱਲ ਹਾਜ਼ਰ ਨਹੀਂ ਸਨ ਪਰ ਉਹਨਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…