Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਕਮੇਟੀ ਵੱਲੋਂ 12 ਮਈ ਨੂੰ ਸਜਾਇਆ ਜਾਵੇਗਾ ਚੱਪੜਚਿੜੀ ਤੋਂ ਸਰਹਿੰਦ ਫਤਹਿ ਮਾਰਚ ‘ਨਗਰ ਕੀਰਤਨ’ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਸ਼ੁੱਕਰਵਾਰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ 12 ਮਈ ਨੂੰ ਅਲੌਕਿਕ ਫਤਹਿ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਫਤਹਿ ਦਿਵਸ ਸਬੰਧੀ ਭਲਕੇ 10 ਮਈ ਨੂੰ ਸਵੇਰੇ 9 ਵਜੇ ਇੱਥੋਂ ਦੇ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਅਗਲੇ ਦਿਨ 11 ਮਈ ਨੂੰ ਸ਼ਾਮ ਨੂੰ 6 ਵਜੇ ਤੋਂ ਲੈ ਕੇ ਦੇਰ ਰਾਤ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ 12 ਮਈ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ ਅਤੇ ਉਪਰੰਤ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ, ਕਥਾ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਬੀਬੀ ਲਾਂਡਰਾਂ ਨੇ ਕਿਹਾ ਕਿ ਚੱਪੜਚਿੜੀ ਵਿੱਚ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ। ਇਸ ਦਿਨ ਨੂੰ ਸਰਹਿੰਦ ਫਤਹਿ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 12 ਮਈ ਨੂੰ ਚੱਪੜਚਿੜੀ ਤੋਂ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਫਤਹਿ ਮਾਰਚ ਸਜਾਇਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਫਤਹਿ ਮਾਰਚ ਵਿੱਚ ਸ਼ਿਰਕਤ ਕਰੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ