Nabaz-e-punjab.com

ਸ਼ਬਦ ਗੁਰੂ ਯਾਤਰਾ 52ਵੇਂ ਦਿਨ ਗੁਰਦੁਆਰਾ ਅੰਬ ਸਾਹਿਬ ਤੋਂ ਅਗਲੀ ਪੜਾਅ ਲਈ ਖ਼ਾਲਸਾਈ ਜਾਹੋ ਜਲਾਲ ਨਾਲ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬੀਤੀ 7 ਜਨਵਰੀ ਨੂੰ ਸ਼ੁਰੂ ਕੀਤੀ ਸ਼ਬਦ ਗੁਰੂ ਯਾਤਰਾ ਵੱਖ ਵੱਖ ਸ਼ਹਿਰਾਂ ਤੋਂ ਹੁੰਦੀ ਹੋਈ ਬੀਤੇ ਦਿਨ ਮੁਹਾਲੀ ਪਹੁੰਚੀ ਸੀ। ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਰਾਤ ਵਿਸ਼ਰਾਮ ਕਰਨ ਤੋਂ ਬਾਅਦ ਅੱਜ 52ਵੇਂ ਦਿਨ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਅੰਬ ਸਾਹਿਬ ਤੋਂ ਅਗਲੇ ਪੜਾਅ ਲਈ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਲਈ ਖਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ।
ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਇਹ ਸ਼ਬਦ ਗੁਰੂ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਮਹੀਨੇ ਵਿੱਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੰਗਤ ਵਿੱਚ ਉਤਸ਼ਾਹ ਪੈਦਾ ਕਰਨ ਦੇ ਨਾਲ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਣਾ ਦੇਣ ਲਈ ਸ਼ੁਰੂ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲ ਰਹੀ ਸ਼ਬਦ ਗੁਰੂ ਯਾਤਰਾ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ, ਜਦਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੇਘ ਸਿੰਘ ਨੇ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕਰਨ ਦੀ ਸੇਵਾ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕੀਤੀ।
ਇਸ ਮੌਕੇ ਇਸਤਰੀ ਅਕਾਲੀ ਦਲ (ਚੰਡੀਗੜ੍ਹ) ਦੀ ਪ੍ਰਧਾਨ ਸਤਵੰਤ ਕੌਰ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ ਮਨਜੀਤ ਸਿੰਘ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਜੋਗਾ ਸਿੰਘ, ਮੀਤ ਮੈਨੇਜਰ ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਹਰਜਿੰਦਰ ਸਿੰਘ, ਐਸਜੀਪੀਸੀ ਦੇ ਇੰਸਪੈਕਟਰ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…