Nabaz-e-punjab.com

ਸ਼ਬਦ ਗੁਰੂ ਯਾਤਰਾ: ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਸੇਵਾਦਾਰਾਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਮੁਹਾਲੀ ਵਿੱਚ ਪਹੁੰਚਣ ’ਤੇ ਥਾਂ ਥਾਂ ਕੀਤੇ ਗਏ ਸਵਾਗਤ ਪ੍ਰੋਗਰਾਮਾਂ ਲਈ ਵਧੀਆਂ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਨਿਸ਼ਕਾਮ ਸੇਵਾ ਕਰਨ ਲਈ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਪ੍ਰੀਤਮ ਸਿੰਘ, ਜਸਪਾਲ ਸਿੰਘ, ਰਬਿੰਦਰ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਇਕਬਾਲ ਸਿੰਘ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਭੱਲਾ ਅਤੇ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਕਪੂਰਥਲਾ ਤੋਂ ਆਰੰਭ ਹੋਈ ਇਹ ਯਾਤਰਾ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ’ਚੋਂ ਹੁੰਦੀ ਹੋਈ 17 ਅਪਰੈਲ ਨੂੰ ਵਾਪਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਪੂਰਨ ਹੋਵੇਗੀ। ਇਸ ਮੌਕੇ ਸ਼੍ਰੋਮਣÎੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸਮੂਹ ਗੁਰਦੁਆਰਾ ਕਮੇਟੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪੰਥਕ ਕਾਰਜਾਂ ਵਿੱਚ ਸਮੂਹ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦਾ ਸਹਿਯੋਗ ਪ੍ਰਭਾਵਸ਼ਾਲੀ ਹੁੰਦਾ ਹੈ। ਉਨ੍ਹਾਂ ਗੁਰਦੁਆਰਾ ਤਾਲੇਮਲ ਕਮੇਟੀ ਅਤੇ ਸਮੂਹ ਸੇਵਾਦਾਰਾਂ ਵੱਲੋਂ ਨਿਭਾਈ ਗਈ ਸ਼ਾਨਦਾਰ ਡਿਊਟੀ ਦੀ ਸ਼ਲਾਘਾ ਵੀ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…