Share on Facebook Share on Twitter Share on Google+ Share on Pinterest Share on Linkedin ਪਿੰਡ ਅਟੱਲਗੜ੍ਹ ਵਿੱਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜੂਨ: ਨੈਸ਼ਨਲ ਹਾਈਵੇਅ 21 ਰੋਪੜ ਰੋਡ ’ਤੇ ਪਿੰਡ ਭਾਗੋਮਾਜਰਾ ਨਜ਼ਦੀਕ ਪਿੰਡ ਅਟੱਲਗੜ੍ਹ ਦੇ ਵਾਸੀਆਂ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਜਿਸ ਵਿਚ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਨ੍ਹਾਂ ਦਾ ਇਤਿਹਾਸ ਮਾਣਮੱਤਾ ਹੁੰਦਾ ਹੈ ਜਿਸ ਤੇ ਸਮੁੱਚੇ ਭਾਈਚਾਰੇ ਨੂੰ ਮਾਣ ਹੈ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ ਅਟੱਲਗੜ੍ਹ ਨੇ ਜ਼ੈਲਦਾਰ ਚੈੜੀਆਂ ਦਾ ਧੰਨਵਾਦ ਕੀਤਾ ਅਤੇ ਪਿੰਡ ਦੇ ਨੌਜੁਆਨਾਂ ਨੇ ਅੱਤ ਦੀ ਗਰਮੀ ਵਿਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ। ਇਸ ਮੌਕੇ ਗੁਰਵਿੰਦਰ ਸਿੰਘ, ਸਤਵਿੰਦਰ ਸਿੰਘ, ਦਰਸ਼ਨ ਸਿੰਘ, ਲਖਵੀਰ ਸਿੰਘ, ਮਨਜਿੰਦਰ ਸਿੰਘ, ਰਣਜੀਤ ਸਿੰਘ, ਤਰਜੀਤ ਸਿੰਘ, ਗਜਿੰਦਰ ਸਿੰਘ, ਭੁਪਿੰਦਰ ਸਿੰਘ, ਕਰਮਜੀਤ ਮਾਹਲ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ