ਸ਼ਹੀਦ ਭਗਤ ਸਿੰਘ ਹਵਾਈ ਅੱਡੇ ਦਾ ਨਾਮ ਬਦਲਣਾ ਚਾਰਦੀਵਾਰੀ ਤੱਕ ਸੀਮਤ: ਯੂਥ ਆਫ ਪੰਜਾਬ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਦਾ ਨਾਮ ਬਦਲਣਾ ਚਾਰਦੀਵਾਰੀ ਤੱਕ ਸੀਮਤ ਹੈ। ਇਥੇ ਜਾਰੀ ਬਿਆਨ ਵਿੱਚ ਪਰਮਦੀਪ ਬੈਦਵਾਨ ਨੇ ਕਿਹਾ ਕਿ ਬੇਸ਼ੱਕ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖ ਕੇ ਕੇੱਦਰ ਸਰਕਾਰ ਨੇ ਆਪਣਾ ਕੰਮ ਕਰ ਦਿੱਤਾ ਹੈ ਪ੍ਰੰਤੂ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਇਹ ਨਾਮ ਸਿਰਫ਼ ਚਾਰਦੀਵਾਰੀ ਤੱਕ ਹੀ ਸੀਮਿਤ ਹੋ ਕੇ ਰਹਿ ਗਿਆ ਹੈ।
ਉਹਨਾਂ ਕਿਹਾ ਸਾਲਾਂਬੱਧੀ ਸੰਘਰਸ਼ ਤੋਂ ਬਾਅਦ ਜਾ ਕੇ ਕੇਂਦਰ ਸਰਕਾਰ ਨੇ ਮੁਹਾਲੀ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖ ਕੇ ਸ਼ਹੀਦਾਂ ਨੂੰ ਸਤਿਕਾਰ ਦਿੱਤਾ ਹੈ ਲੇਕਿਨ ਇਹ ਸਾਰੀ ਕਾਰਵਾਈ ਹੋਣ ਉਪਰੰਤ ਹਾਲੇ ਵੀ ਏਅਰਪੋਰਟ ਨੂੰ ਜਾਂਦੀ ਮੁੱਖ ਸੜਕ ’ਤੇ ਲੱਗੇ ਸਾਈਨ ਬੋਰਡਾਂ ਉੱਤੇ ਹਾਲੇ ਵੀ ਪੁਰਾਣਾ ਨਾਮ ਹੀ ਲਿਖਿਆ ਹੋਇਆ ਹੈ ਅਤੇ ਇਹਨਾਂ ਬੋਰਡਾਂ ਉੱਤੇ ਹਾਲੇ ਤੱਕ ਸ਼ਹੀਦ ਭਗਤ ਸਿੰਘ ਦਾ ਨਾਮ ਨਹੀਂ ਲਿਖਿਆ ਗਿਆ। ਉਹਨਾਂ ਕਿਹਾ ਕਿ ਇਹ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੁਹਾਲੀ ਪ੍ਰਸ਼ਾਸਨ ਦੀ ਬਣਦੀ ਹੈ।
ਇਸ ਮੌਕੇ ਸੰਸਥਾ ਦੇ ਵਾਈਸ ਚੇਅਰਮੈਨ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਪੰਜਾਬੀ ਭਾਸ਼ਾ ਲਈ ਆਪਣੀ ਵਚਨਬੱਧਤਾ ਦਿਖਾਉਂਦੇ ਹਨ ਪਰ ਸੜਕਾਂ ਤੇ ਰਾਹੀਆਂ ਨੂੰ ਰਸਤਾ ਦੱਸਣ ਵਾਲੇ ਬੋਰਡਾਂ ਤੇ ਹਾਲੇ ਵੀ ਉਪਰ ਅੰਗਰੇਜ਼ੀ ਭਾਸ਼ਾ ਤੇ ਹੇਠਲੇ ਪਾਸੇ ਪੰਜਾਬੀ ਭਾਸ਼ਾ ਵਿੱਚ ਲਿਖਿਆ ਹੋਇਆ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਪੰਜਾਬ ਸਰਕਾਰ ਅੰਗਰੇਜ਼ੀ ਭਾਸ਼ਾ ਨੂੰ ਪੰਜਾਬੀ ਤੋੱ ਵੱਧ ਤਵੱਜੋਂ ਦਿੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਪਹਿਲ ਦੇ ਆਧਾਰ ਤੇ ਇਹਨਾਂ ਬੋਰਡਾਂ ਉਲ਼ਪਰ ਪਹਿਲੇ ਨੰਬਰ ਤੇ ਪੰਜਾਬੀ ਭਾਸ਼ਾ ਲਿਖਣੀ ਚਾਹੀਦੀ ਹੈ। ਉਹਨਾਂ ਮੰਗ ਕੀਤੀ ਕਿ ਏਅਰਪੋਰਟ ਬਾਰੇ ਜਾਣਕਾਰੀ ਦਿੰਦੇ ਹਰ ਬੋਰਡ ਉਲ਼ਪਰ ਪਹਿਲ ਦੇ ਆਧਾਰ ਤੇ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਲਿਖਿਆ ਜਾਵੇ ਨਹੀਂ ਤਾਂ ਮਜ਼ਬੂਰਨ ਯੂਥ ਆਫ ਪੰਜਾਬ ਨੂੰ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰਨਾ ਪਵੇਗਾ।

Load More Related Articles

Check Also

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖ ਕੌਮ ਆਪਣੀ ਤਾਕਤ ਦੀ ਲਾਮਬੰਦੀ ਯਕੀਨੀ ਬਣਾਏ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ਵ ਸ਼ਾਂਤੀ ਤੇ ਹਿੰਦ-ਪਾਕਿ…