ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਤੇ ਡਾ. ਅੰਬੇਦਕਰ ਦਾ ਜਨਮ ਦਿਨ ਮਨਾਉਣ ਦਾ ਐਲਾਨ

ਰੈਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ 78 ਦੀ ਜਨਰਲ ਬਾਡੀ ਮੀਟਿੰਗ ਹੋਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਇੱਥੋਂ ਦੇ ਰੈਜ਼ੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ ਸੈਕਟਰ-78 ਦਾ ਜਨਰਲ ਇਜਲਾਸ ਪ੍ਰਧਾਨ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿੱਚ 23 ਮਾਰਚ ਨੂੰ ਸੈਕਟਰ ਵਾਸੀਆਂ ਦੇ ਸਹਿਯੋਗ ਨਾਲ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਅਤੇ 14 ਅਪਰੈਲ ਨੂੰ ਸਮਾਜਿਕ ਨਿਆਂ ਦੇ ਅਲੰਬਰਦਾਰ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਜਨਮ ਦਿਨ ਮਨਾਉਣ ਦਾ ਫੈਸਲਾ ਲਿਆ ਗਿਆ। ਉਸ ਦਿਨ ਉੱਘੇ ਵਿਦਵਾਨ ਸ਼ਹੀਦ ਭਗਤ ਸਿੰਘ ਅਤੇ ਡਾਕਟਰ ਬੀ.ਆਰ. ਅੰਬੇਦਕਰ ਦੇ ਵਿਚਾਰਾਂ ਬਾਰੇ ਚਰਚਾ ਕਰਨਗੇ ਅਤੇ ਕਲਾਕਾਰਾਂ ਵੱਲੋਂ ਇਨਕਲਾਬੀ ਗੀਤ ਪੇਸ਼ ਕੀਤੇ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਰੂਸ ਅਤੇ ਯੂਕਰੇਨ ਵਿਚਾਲੇ ਛਿੜੀ ਜੰਗ ਤੁਰੰਤ ਬੰਦੀ ਕਰਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਹੋਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।
ਕਮੇਟੀ ਦੇ ਮੁੱਖ ਸਲਾਹਕਾਰ ਮੇਜਰ ਸਿੰਘ ਨੇ ਮੰਗ ਕੀਤੀ ਕਿ ਸੈਕਟਰ-78 ਵਿੱਚ ਟੁੱਟੀਆਂ ਸੜਕਾਂ ਦੇ ਖੱਡੇ ਭਰ ਕੇ ਪ੍ਰੀਮਿਕਸ ਪਾਈ ਜਾਵੇ, ਸੜਕਾਂ ਦੇ ਕਰਵ-ਚੈਨਲ ਨਵਿਆਏ ਜਾਣ, ਪਾਰਕਾਂ ਦੀ ਦੇਖਭਾਲ, ਟੁੱਟੇ ਝੂਲੇ ਠੀਕ ਕੀਤੇ ਜਾਣ ਅਤੇ ਨਵੇਂ ਝੂਲੇ ਲਗਾਏ ਜਾਣ, ਬੱਚਿਆਂ ਦੇ ਖੇਡਣ ਲਈ ਖੇਡ ਗਰਾਉਂਡ ਬਣਾਇਆ ਜਾਵੇ, ਪਾਰਕਾਂ ਦੇ ਚਾਰੇ ਪਾਸੇ ਬਰਾਬਰ ਜਗ੍ਹਾ ਪਾਰਕਿੰਗ ਲਈ ਬਣਾਈ ਜਾਵੇ, ਰੋਡ ਗਲੀਆਂ ਬਣਾਈਆਂ ਜਾਣ, ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ, ਸ਼ਹੀਦ ਭਗਤ ਸਿੰਘ ਪਾਰਕ ਨੰਬਰ-17 ਵਿੱਚ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਲਾਇਬ੍ਰੇਰੀ ਬਣਾਈ ਜਾਵੇ।
ਇਸ ਮੌਕੇ ਰਮਣੀਕ ਸਿੰਘ, ਗੁਰਮੇਲ ਸਿੰਘ ਢੀਂਡਸਾ, ਗੁਰਦੇਵ ਸਿੰਘ ਸਰਾਂ, ਗੁਰਨਾਮ ਸਿੰਘ, ਜਗਦੀਪ ਸਿੰਘ ਮਾਵੀ, ਦਰਸ਼ਨ ਸਿੰਘ, ਹਾਕਮ ਸਿੰਘ ਰਾਏ, ਗੁਰਮੇਲ ਸਿੰਘ, ਚਰਨ ਸਿੰਘ, ਗੁਰਭਜਨ ਸਿੰਘ, ਵੇਦ ਪ੍ਰਕਾਸ਼, ਕੁਲਦੀਪ ਸਿੰਘ ਜਾਂਗਲਾ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਸਤਪਾਲ ਸਿੰਘ, ਜੋਗਿੰਦਰ ਸਿੰਘ, ਮਦਨ ਲਾਲ, ਆਸ਼ਾ ਰਾਣੀ, ਲਖਮਿੰਦਰ ਸਿੰਘ ਬਾਠ ਅਤੇ ਗੁਰਮੁੱਖ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …