ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਲਖਵਿੰਦਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ਼ਹੀਦ ਭਾਈ ਤਾਰੂ ਸਿੰਘ ਵੱਲੋਂ ਧਰਮ ਦੀ ਖਾਤਰ (ਗੁਰਸਿੱਖੀ ਦੀ ਮੋਹਰ) ਕੇਸਾਂ ਨੂੰ ਕਤਲ ਕਰਵਾਉਣ ਦੀ ਬਜਾਏ ਆਪਣੀ ਖੋਪਰੀ ਉਤਰਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਸ਼ੇਰੇ ਪੰਜਾਬ ਕਵੀਸ਼ਰੀ ਜਥੇ ਨੇ ਭਾਈ ਤਾਰੂ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਦੱਸਿਆ। ਭਾਈ ਗੁਰਪ੍ਰੀਤ ਸਿੰਘ ਪੰਥਕ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਜਗਤਾਰ ਸਿੰਘ ਲਾਡੀ, ਭਾਈ ਹਰਜਿੰਦਰ ਸਿੰਘ ਗੌਂਸਪੁਰ, ਭਾਈ ਮਹਿੰਦਰ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਆਦਿ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…