Share on Facebook Share on Twitter Share on Google+ Share on Pinterest Share on Linkedin ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦੇਣ ਦੀ ਸਖ਼ਤ ਲੋੜ: ਬੱਬੀ ਬਾਦਲ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਸਹੁੰ ਚੁੱਕੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮੁਹਾਲੀ ਵਿੱਚ ਨੌਜਵਾਨਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ ਹੈ। ਇਸ ਪ੍ਰੋਗਰਾਮ ਵਿੱਚ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਪੰਜਾਬ ’ਚੋਂ ਨਸ਼ਿਆ ਦੇ ਖ਼ਿਲਾਫ਼ ਇਮਾਨਦਾਰੀ ਨਾਲ ਲੜਾਈ ਲੜਨ ਅਤੇ ਕਿਸਾਨ ਮਾਰੂ ਆਰਡੀਨੈਂਸ ਨੂੰ ਰੱਦ ਕਰਵਾਕੇ ਕਿਸਾਨਾਂ ਨੂੰ ਨਿਆਂ ਦਿਵਾਉਣ ਦੀ ਸੌਂਹ ਚੁੱਕੀ ਅਤੇ ਉਨ੍ਹਾਂ ਨੇ ਸ੍ਰ. ਭਗਤ ਸਿੰਘ ਜੀ ਦੀ ਤਸਵੀਰ ਉੱਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ। ਇਸ ਦੌਰਾਨ ਸ਼ਹੀਦ-ਏ-ਆਜਮ ਭਗਤ ਸਿੰਘ ਜੀ ਦੇ ਜੀਵਨ ਉੱਤੇ ਨੌਜਵਾਨਾਂ ਨੇ ਵੱਖੋਂ ਵਖਰੇ ਤਰੀਕੇ ਨਾਲ ਚਾਨਣਾ ਪਾਇਆ ਗਿਆ। ਉਥੇ ਹੀ ਬੱਬੀ ਬਾਦਲ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰ. ਭਗਤ ਸਿੰਘ ਜੀ ਸੋਚ ਉੱਤੇ ਅਜੋਕੇ ਸਮੇਂ ਵਿੱਚ ਸਖ਼ਤ ਪਹਿਰਾ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੇ ਨੌਜਵਾਨ ਕਾਫੀ ਜਾਗਰੁਕ ਹਨ ਪਰ ਉਹ ਆਪਣੀ ਤਾਕਤ ਤੇ ਬੁੱਧੀ ਦਾ ਸਹੀ ਇਸਤੇਮਾਲ ਕਰਕੇ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਵੱਲ ਲਗਾਏ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਹਰ ਨੌਜਵਾਨ ਦੇ ਅੰਦਰ ਸ੍ਰ. ਭਗਤ ਸਿੰਘ ਜੀ ਵਿਖਾਈ ਦੇਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਤਿਆਗ ਕਰਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ੍ਰ. ਭਗਤ ਸਿੰਘ ਜੀ ਵਰਗੇ ਹੀਰੋ ਨੂੰ ਆਪਣੇ ਦਿਲਾਂ ਅਤੇ ਦਿਮਾਗ ਵਿੱਚ ਜਿੰਦਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਯੂਥ ਅਕਾਲੀ ਦਲ ਟਕਸਾਲੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਨੌਜਵਾਨਾਂ ਦਾ ਕੈਂਪ ਲਗਾਇਆ ਜਾਵੇਗਾ। ਇਸ ਮੌਕੇ ਨੌਜਵਾਨ ਆਗੂ ਰਮਨਦੀਪ ਸਿੰਘ ਪ੍ਰਧਾਨ, ਤਰਲੋਕ ਸਿੰਘ ਪ੍ਰਧਾਨ ਜਗਤਪੁਰਾ, ਮਨੋਜ ਗੋਰ, ਜਵਾਲਾ ਸਿੰਘ ਖਾਲਸਾ, ਰਣਜੀਤ ਸਿੰਘ ਬਰਾੜ, ਮਨੀ ਡੋਗਰਾ, ਜਗਤਾਰ ਸਿੰਘ ਘੜੂੰਆਂ, ਮੇਹਰਬਾਨ ਸਿੰਘ ਭੁੱਲਰ, ਰਾਜਨ, ਹਰਜਿੰਦਰ ਸਿੰਘ ਬਿੱਲਾ, ਮੱਘਰ ਸਿੰਘ, ਹਰਜੀਤ ਸਿੰਘ, ਸ੍ਰੀ ਰਾਮ ਸੋਹਾਣਾ, ਕੀਰਤੀ, ਬੀਰਦਵਿੰਦਰ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ, ਕਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਜਸਵੰਤ ਸਿੰਘ ਠਸਕਾ, ਗੁਰਸ਼ੇਰ ਸਿੰਘ, ਤਰਸੇਮ ਸਿੰਘ, ਮਾਲਵਿੰਦਰ ਸਿੰਘ, ਸੁਮਿਤ ਮਨੌਲੀ, ਜਤਿੰਦਰ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ