ਸ਼ਹੀਦ ਕਾਂਸ਼ੀ ਰਾਮ ਫਿਜ਼ੀਕਲ ਕਾਲਜ਼ ਭਾਗੋਮਾਜਰਾ ਵਿੱਚ 12ਵੀਂ ਜੂਨੀਅਰ ਤੇ ਸੀਨੀਅਰ ਸਮੈਸਿੰਗ ਚੈਪੀਅਨਸ਼ਿਪ ਸ਼ੁਰੂ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 10 ਦਸੰਬਰ:
ਜਿਲ੍ਹਾ ਵਾਲੀਬਾਲ ਐਸੋਸੀਏਸ਼ਨ ਐਸ.ਏ.ਐਸ.ਨਗਰ ਵਲੋਂ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ਼ਹੀਦ ਕਾਂਸ਼ੀ ਰਾਮ ਫਿਜ਼ੀਕਲ ਕਾਲਜ਼ ਭਾਗੋਮਾਜਰਾ ਦੇ ਖੇਡ ਮੈਦਾਨ ਵਿੱਚ ਕਰਵਾਈ ਜਾ ਰਹੀ 12ਵੀਂ ਜੂਨੀਅਰ ਤੇ ਸੀਨੀਅਰ ਲੜਕੇ, ਲੜਕੀਆਂ ਦੀ ਸਮੈਸ਼ਿੰਗ ਵਾਲੀਬਾਲ ਚੈਪੀਅਨਸ਼ਿਪ ਅੱਜ ਸ਼ੁਰੂ ਹੋ ਗਈ। ਇਸ ਚੈਪੀਅਨਸ਼ਿਪ ਦਾ ਉਦਘਾਟਨ ਨਗਰ ਕੌਸਲ ਖਰੜ ਦੀ ਪ੍ਰਧਾਨ ਸ੍ਰੀਮਤੀ ਅੰਜੂ ਚੰਦਰ ਨੇ ਕੀਤਾ ਅਤੇ ਵਾਲੀਬਾਲ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਅਤੇ ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਖੇਡ ਨੂੰ ਹੋਰ ਵੀ ਵਧੇਰੇ ਪ੍ਰਮੋਟ ਕਰਨ ਤਾਂ ਕਿ ਅੱਛੇ ਖਿਡਾਰੀ ਪੈਦਾ ਕੀਤੇ ਜਾਣ। ਮੈਚਾਂ ਦੀ ਸ਼ੁਰੂਆਤ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸਵਗਵਰਾਸੀ ਕੇ.ਐਲ. ਗਾਂਧੀ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਉਪਰੰਤ ਮੈਚ ਦੀ ਸ਼ੁਰੂਆਤ ਹੋਈ।
ਇਸ ਚੈਪੀਅਨਸ਼ਿਪ ਵਿਚ ਵੱਖ ਵੱਖ ਟੀਮਾਂ ਦੇ ਮੈਚ ਕਰਵਾਏ ਗਏ। ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ ਦੀ ਟੀਮ ਨੇ ਸ਼ਹੀਦ ਕਾਂਸ਼ੀ ਰਾਮ ਫਿਜ਼ੀਕਲ ਐਜੂਕੇਸ਼ਨ ਭਾਗੂਮਾਜਰਾ ਦੀ ਟੀਮ ਨੂੰ ਹਰਾ ਕੇ ਚੈਪੀਅਨਸ਼ਿਪ ਜਿੱਤੀ। ਇਸ ਮੌਕੇ ਐਸੋਸਏਸ਼ਨ ਜਨਰਲ ਸਕੱਤਰ ਭੁਪਿੰਦਰ ਸੈਣੀ, ਵਾਲੀਬਾਲ ਕੋਚ ਕੇਵਲ ਕ੍ਰਿਸ਼ਨ, ਸੁਖਰਾਜ ਸਿੰਘ, ਅਮ੍ਰਿੰਤਪਾਲ ਸਿੰਘ ਟਿਵਾਣਾ, ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਰਾਜੀਵ ਗਾਂਧੀ, ਇੰਸਪੈਕਟਰ ਸਵਰਨਜੀਤ ਸਿੰਘ, ਨਗਰ ਕੌਸਲ ਖਰੜ ਦੇ ਜੂਨੀਅਰ ਮੀਤ ਪ੍ਰਧਾਨ ਕਮਲ ਕਿਸੋਰ ਸ਼ਰਮਾ, ਏਪੀਜੇ ਸਮਾਰਟ ਪਬਲਿਕ ਸਕੂਲ ਦੇ ਪਿੰ੍ਰਸੀਪਲ ਜਸਵੀਰ ਚੰਦਰ, ਕੋਚ ਨਿਧੀਕਾ, ਰਾਜਵਿੰਦਰ ਕੌਰ, ਹਰਦੀਪ ਸਿੰਘ, ਸਤਵੀਰ ਸਿੰਘ, ਬਲਵਿੰਦਰ ਸਿੰਘ ਬੱਲੀ, ਹਰਜਿੰਦਰ ਸਿੰਘ ਸਮੇਤ ਖਿਡਾਰੀ ਅਤੇ ਦਰਸ਼ਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…