ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿੱਚ ਖੂਨਦਾਨ ਕੈਂਪ ਲਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਐਨਐਸਐਸ ਯੂਨਿਟਾਂ ਅਤੇ ਕਾਲਜ ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਹਰਜੀਤ ਗੁਜਰਾਲ ਦੀ ਅਗਵਾਈ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਾਲੇਜ ਪ੍ਰਿੰਸੀਪਲ ਹਰਜੀਤ ਗੁਜਰਾਲ ਨੇ ਕਿਹਾ ਕਿ ਖੂਨਦਾਨ ਇੱਕ ਅਜਿਹਾ ਦਾਨ ਹੈ ਜਿਸ ਦਾ ਹੋਰ ਕੋਈ ਬਦਲ ਨਹੀਂ ਹੈ।
ਕਾਲਜ ਦੇ ਬੁਲਾਰੇ ਪ੍ਰੋ. ਘਣਸ਼ਾਮ ਸਿੰਘ ਭੁੱਲਰ ਨੇ ਦੱਸਿਆ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਵਿਦਿਆਰਥੀਆਂ ਵਿੱਚ ਕਾਫੀ ਉਤਸ਼ਾਹ ਨਜ਼ਰ ਆਇਆ। ਇਸ ਕੈਂਪ ਵਿੱਚ ਕੁੱਲ 62 ਵਿਦਿਆਰਥੀਆਂ ਨੇ ਖ਼ੂਨਦਾਨ ਕੀਤਾ।
ਪ੍ਰਿੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਅਰਵਿੰਦ ਕੌਰ ਵੱਲੋਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਵਜੋਂ ਟਰਾਫੀਆਂ ਅਤੇ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਕਾਲਜ ਦੇ ਸਟਾਫ਼ ’ਚੋਂ ਪ੍ਰੋ ਰੀਤੲਇੰਦਰ, ਪ੍ਰੋ. ਜਸਪਾਲ ਸਿੰਘ, ਪ੍ਰਦੀਪ ਰਤਨ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਗੁਣਜੀਤ ਕੌਰ ਪ੍ਰੋ. ਆਸ਼ੀਸ਼ ਵਾਜਪਾਈ, ਪ੍ਰੋ. ਜੌਨੀ ਕੁਮਾਰ ਨੇ ਸਾਰੇ ਕੈਂਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…