Nabaz-e-punjab.com

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਚਿਲਡਰਨ ਡੇਅ ਵਜੋਂ ਮਨਾਇਆ ਜਾਵੇਗਾ

ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਬੇਰੁਜ਼ਗਾਰਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਪ੍ਰਦਾਨ ਕਰੇ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਦਸੰਬਰ:
ਜੈ ਜਵਾਨ ਜੈ ਕਿਸਾਨ ਪਾਰਟੀ ਨਵੀਂ ਪੀੜੀ ਨੂੰ ਅਪਣੇ ਅਮੀਰ ਵਿਰਸੇ ਨਾਲ ਜੋੜਨ ਲਈ 28 ਦਸੰਬਰ ਨੂੰ ਫਤਹਿਗੜ੍ਹ ਸਾਹਿਬ ਦੀ ਧਰਤੀ ਤੇ ਚਿਲ ਡਰਨ ਦਿਵਸ ਮਨਾਇਆ ਜਾਵੇਗਾ। ਸਰਕਾਰ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਕੱਢਣ ਲਈ ਰੁਜ਼ਗਾਰ ਦਿਤਾ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਬਲਜੀਤ ਸਿੰਘ ਅੌਲਖ ਨੇ ਅੱਜ ਮੁਹਾਲੀ ਪ੍ਰੈੱਸ ਕਲੱਬ ਦੌਰਾਨ ਇੱਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਨੀਤਕ ਲੀਡਰ ਜਿੱਥੇ ਲਾਹਾ ਲੈਣ ਲਈ ਇਕ ਦੂਜੇ ਦੀਆਂ ਪੱਗਾਂ ਲਾਹ ਰਹੇ ਹਨ। ਜੈ ਜਵਾਨ ਜੈ ਕਿਸਾਨ ਪਾਰਟੀ ਪਾਰਟੀ ਵੱਲੋਂ ਰਾਜਨੀਤੀ ਤੋਂ ਉਪਰ ਉਠਕੇ ਚਾਰੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਚਿਲ ਡਰਨ ਦਿਵਸ ਵੱਜੋਂ ਮਨਾਏਗੀ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਉਨ੍ਹਾਂ ਦੀ ਸ਼ਹੀਦੀ ’ਤੇ ਸੇਧ ਲੈਣ ਅਤੇ ਅਪਣੇ ਜੀਵਨ ਵਿੱਚ ਪਰਿਵਰਤਨ ਕਰਨ।
ਸ੍ਰੀ ਅੌਲਖ ਨੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ 543 ਸੀਟਾਂ ’ਤੇ ਆਪਣੇ ਉਮੀਦਵਾਰ ਖੜੇ ਕਰੇਗੀ। ਉਨ੍ਹਾਂ ਦਾ ਮੁੱਖ ਨਿਸ਼ਾਨਾ ਲੋਕਾਂ ਨੂੰ ਸਾਫ ਸੁਥਰੀ ਰਾਜਨੀਤਕ ਸੇਧ ਦੇਣ ਤੋਂ ਇਲਾਵਾ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਮੁੱਖ ਟੀਚਾ ਮਿਥੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਨਸ਼ਾ ਇਕ ਮੁੱਖ ਮੁੱਦਾ ਬਣਿਆ ਹੋਇਆ ਹੈ ਜਿਸ ਦਾ ਮੁੱਖ ਕਾਰਨ ਬੇਰੁਜ਼ਗਾਰੀ ਹੈ। ਜਦੋਂ ਨੌਜਵਾਨ ਆਪਣੇ ਰੁਜ਼ਗਾਰ ਤੋਂ ਵੇਹਲੇ ਨਹੀਂ ਹੋਣਗੇ ਤਾਂ ਉਹ ਨਸ਼ੇ ਵੱਲ ਸੋਚਣਗੇ ਨਹੀਂ। ਨੌਜਵਾਨਾਂ ਵਿੱਚ ਬੇਰੁਜ਼ਗਾਰੀ ਹੀ ਨਸ਼ਿਆਂ ਦੀ ਲੱਤ ਨੂੰ ਪੈਦਾ ਕਰਦੀ ਹੈ। ਸ੍ਰੀ ਅੌਲਖ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 2014 ਵਿੱਚ ਹੋਂਦ ਵਿੱਚ ਆਈ ਸੀ ਜੋ ਲਗਾਤਾਰ ਪੂਰੇ ਹਿੰਦੁਸਤਾਨ ਵਿੱਚ ਪੈਰ ਪਸਾਰ ਰਹੀ ਹੈ। ਉਨ੍ਹਾਂ ਦੀ ਪਾਰਟੀ ਵਿੱਚ ਉਚੇਰੀ ਵਿਦਿਆ ਪਾਸ ਕਰਨ ਵਾਲੇ ਹੀ ਮੈਂਬਰ ਸ਼ਾਮਿਲ ਹਨ। ਪਾਰਟੀ ਦਾ ਉਮੀਦਵਾਰ ਬਣਨ ਲਈ ਉਨ੍ਹਾਂ ਦੀ ਮੁੱਖ ਸ਼ਰਤ ਉੱਚ ਸਿੱਖਿਆ ਪ੍ਰਾਪਤ ਹੋਣੀ ਚਾਹੀਦੀ ਹੈ। ਉਨ੍ਹਾਂ ਵੱਲੋਂ ਜੈ ਜਵਾਨ ਜੈ ਕਿਸਾਨ ਚੰਡੀਗੜ੍ਹ ’ਤੇ ਮੁਹਾਲੀ ਤੋਂ ਪਾਰਟੀ ਦੇ ਡਾ. ਹਰਜਿੰਦਰ ਸਿੰਘ ਹੈਰੀ ਨੂੰ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈ। ਡਾ. ਹੈਰੀ ਨੇ ਕਿਹਾ ਕਿ ਜੋ ਪਾਰਟੀ ਆਪਣੇ ਟੀਚੇ ਮਿੱਥ ਕੇ ਹੋਂਦ ਵਿੱਚ ਆਈ ਹੈ ਉਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਏਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…