ਸ਼ਹੀਦੀ ਜੋੜ ਮੇਲਾ: ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਲਗਾਇਆ ਮੈਂਬਰਸ਼ਿਪ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਫਤਹਿਗੜ੍ਹ ਸਾਹਿਬ, 25 ਦਸੰਬਰ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਦੀ ਮਿੱਠੀ ਯਾਦ ਵਿੱਚ ਸੋਮਵਾਰ ਨੂੰ ਫਤਿਹਗੜ੍ਹ ਸਾਹਿਬ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਫੈਡਰੇਸ਼ਨ ਭਰਤੀ ਸਬੰਧੀ ਲਗਾਏ ਕੈਂਪ ਵਿੱਚ ਵੱਡੀ ਗਿਣਤੀ ਸਿੱਖ ਨੌਜਵਾਨਾ ਨੇ ਮੈਂਬਰਸ਼ਿਪ ਮੁਹਿੰਮ ਤਹਿਤ ਮੈਬਰ ਬਣੇ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਦੇ ਕੈਪ ਦੀ ਸ਼ੁਰੂਆਤ ਮੌਕੇ ਮੀਡੀਆ ਨਾਲ ਆਪਣੀ ਗੱਲ ਸਾਂਝੀ ਕਰਦਿਆਂ ਦੱਸਿਆ ਕਿ ਸਿੱਖ ਕੌਮ ਦੀ ਨੌਜਵਾਨ ਪੀੜੀ ਨੂੰ ਉਤਸ਼ਾਹਿਤ ਕਰਨ ਲਈ ਸਿੱਖ ਕੌਮ ਦੇ ਸਾਨਾਮੱਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਮੀਰੀ ਪੀਰੀ ਅਤੇ ਇਨਸਾਫ ਦੀ ਬੁਲੰਦ ਖਾਲਸਾ ਆਵਾਜ਼ ਨਾਮ ਦੀਆਂ ਸੀਡੀਜ਼ ਵੀ ਵੰਡੀਆ ਗਈਆ। ਉਹਨਾਂ ਕਿਹਾ ਪੰਜਾਬੀ ਮਾ ਬੌਲੀ ਬਾਰੇ ਪੰਜਾਬੀਆਂ ਨੂੰ ਪੂਰੀ ਤਰਾ ਸੁਚੇਤ ਹੋਣ ਦੀ ਲੋੜ ਹੈ।
ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵਿਦਿਆਰਥੀ ਵਿੰਗ ਦੇ ਕਨਵੀਨਰ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਂਬਰਸ਼ਿਪ 27 ਦਸੰਬਰ ਤੱਕ ਨਿਰੰਤਰ ਜਾਰੀ ਰਹੇਗਾ। ਉਹਨਾਂ ਕਿਹਾ ਬਹੁਤ ਲੋਕ ਫੈਡਰੇਸ਼ਨ ਦੀ ਮਜਬੂਤੀ ਬਾਰੇ ਚਿੰਤਤ ਹਨ ਹੁਣ ਉਹਨਾਂ ਨੂੰ ਕੈਂਪ ਵਿੱਚ ਪਹੁੰਚ ਕੇ ਆਪਣੇ ਬੱਚਿਆ ਨੂੰ ਆਨ ਲਾਈਨ ਜਾ ਫਾਰਮ ਭਰਕੇ ਮੈਂਬਰਸ਼ਿਪ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮਾਲਵਾ ਖੇਤਰ ਦੇ ਇੰਚਾਰਜ ਪ੍ਰਭਜੋਤ ਸਿੰਘ ਫਰੀਦਕੋਟ, ਬੀਬੀ ਰਮਨਦੀਪ ਕੌਰ ਨੌਰੰਗ, ਦਵਿੰਦਰ ਸਿੰਘ, ਕੁਲਜੀਤ ਸਿੰਘ, ਗੁਰਵਿੰਦਰ ਸਿੰਘ, ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਕਿਰਪਾਲ ਸਿੰਘ ਖਾਲਸਾ, ਹਰਜਿੰਦਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…