Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਜੰਗੀ ਯਾਦਗਾਰ ਨੇੜੇ ਜ਼ਮੀਨ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਬਾਗ ਬਣਾਉਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ: ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਦੋ ਵੱਖ ਵੱਖ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਇੱਥੋਂ ਦੇ ਨੇੜਲੇ ਇਤਿਹਾਸਕ ਪਿੰਡ ਚੱਪੜਚਿੜੀ ਸਥਿਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਨੇੜੇ ਬਣੇ ਇਤਿਹਾਸਕ ਗੁਰਦੁਆਰਾ ਸਾਹਿਬ ਨਾਲ ਲੱਗਦੀ ਖਾਲੀ ਜ਼ਮੀਨ ਸ਼ਹੀਦਾਂ ਦੀ ਯਾਦ ਵਿੱਚ ਅਤਿ ਸੁੰਦਰ ਸ਼ਹੀਦੀ ਬਾਗ ਬਣਾਇਆ ਜਾਵੇ। ਉਨ੍ਹਾਂ ਪੱਤਰਾਂ ਵਿੱਚ ਲਿਖਿਆ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਦੇ ਵੱਡੇ-ਵਡੇਰਿਆਂ ਵੱਲੋਂ ਪਿੰਜੌਰ ਵਿੱਚ ਬਹੁਤ ਹੀ ਸੁੰਦਰ ਬਾਗ ਬਣਾਇਆ ਗਿਆ ਹੈ। ਉਸ ਦੀ ਤਰਜ਼ ’ਤੇ ਹੀ ਚੱਪੜਚਿੜੀ ਜੰਗੀ ਯਾਦਗਾਰ ਨੇੜੇ ਇਕ ਅਤਿ ਸੁੰਦਰ ਅਤੇ ਸੋਹਣਾ ਬਾਗ ਬਣਾਇਆ ਜਾਵੇ। ਜਿੱਥੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੇ ਜ਼ਾਲਮ ਮੁਗਲ ਸਰਕਾਰ ਦੀ ਪਾਪ ਜੜ੍ਹ ਪੁੱਟ ਕੇ ਸੂਬਾ ਸਰਹਿੰਦ ਵਜੀਰ ਖਾਨ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਦਾ ਬਦਲਾ ਲਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ