ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਵਿੱਚ ਸ਼ਹੀਦੀ ਗੁਰਪੁਰਬ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਦੀ ਆਰਭੰਤਾ ਹੋਈ, ਜਿਸ ਵਿੱਚ ਭਾਈ ਇਕਬਾਲ ਸਿੰਘ, ਭਾਈ ਸਤਵਿੰਦਰ ਸਿੰਘ, ਜਤਿੰਦਰ ਸਿੰਘ ਫੇਜ਼-4, ਭਾਈ ਸੋਹਣ ਸਿੰਘ ਅਰਸ਼ ਗੁਰਦੁਆਰਾ ਸਾਚਾ ਧੰਨ ਸਾਹਿਬ, ਇਸਤਰੀ ਸਤਿਸੰਗ ਜਥਾ ਰਾਮਗੜ੍ਹੀਆ ਸਭਾ ਨੇ ਕਥਾ, ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਡਾਕਟਰ ਸਤਵਿੰਦਰ ਸਿੰਘ ਭੰਵਰਾ ਨੇ ਸ਼ਹੀਦੀ ਦਿਹਾੜੇ ਦੀ ਮਹੱਤਤਾ ਅਤੇ ਸਭਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਇਸਤਰੀ ਸਤਿਸੰਗ ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਭਾਈ ਲਾਲੋ ਜੀ ਹਾਲ ਲਈ ਦੋ ਏਅਰ ਕੰਡੀਸ਼ਨਾਂ ਦੀ ਸੇਵਾ ਲਈ 51 ਹਜ਼ਾਰ ਰੁਪਏ ਸਹਾਇਤਾ ਵਜੋੱ ਦਿਤੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…