Share on Facebook Share on Twitter Share on Google+ Share on Pinterest Share on Linkedin ਸ਼ੈਮਰਾਕ ਸਕੂਲ ਨੂੰ ਦੇਸ਼ ਦੇ ਬਿਹਤਰੀਨ 500 ਸਕੂਲਾਂ ’ਚੋਂ ਇਕ ਸਕੂਲ ਵਜੋਂ ਮਿਲਿਆ ਵਿਸ਼ੇਸ਼ ਐਵਾਰਡ ਬ੍ਰੇਨਫੀਡ ਸਕੂਲ ਐਕਸੀਲੈਂਸ ਐਵਾਰਡ-2020 ਵੱਲੋਂ ਕੌਮਾਂਤਰੀ ਸਿੱਖਿਆ ਦੇ ਮਾਪਦੰਡਾਂ ਅਨੁਸਾਰ ਕੀਤੀ ਸਕੂਲ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਇੱਥੋਂ ਦੇ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਨੂੰ ਦੇਸ਼ ਦੇ ਪਹਿਲੇ 500 ਸੀਬੀਐੱਸਸੀ ਸਕੂਲਾਂ ’ਚੋਂ ਸਕੂਲ ਵਜੋਂ ਸਨਮਾਨਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਿੱਖਿਆ ਖੇਤਰ ਵਿੱਚ ਸਿੱਖਿਆ, ਖੇਡਾਂ, ਬੁਨਿਆਦੀ ਢਾਂਚਾ ਅਤੇ ਕੌਮਾਂਤਰੀ ਮਾਪਦੰਡਾਂ ਅਨੁਸਾਰ ਸਿੱਖਿਆ ਪ੍ਰਦਾਨ ਕਰਾਉਣ ਵਾਲੇ ਦੇਸ਼ ਭਰ ਦੇ ਸਕੂਲਾਂ ਵਿੱਚ ਬ੍ਰੇਨਫੀਲਡ ਨਾਮਕ ਸੰਸਥਾ ਵੱਲੋਂ ਸਰਵੇ ਕਰਵਾਇਆ ਗਿਆ। ਜਿਸ ਵਿੱਚ ਸਾਰੇ ਮਾਪਦੰਡਾਂ ਨੂੰ ਪੂਰਾ ਕਰਨ ’ਤੇ ਨਵੀਂ ਦਿੱਲੀ ਦੇ ਇਕ ਪ੍ਰਾਈਵੇਟ ਹੋਟਲ ਵਿੱਚ ਆਯੋਜਿਤ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸ਼ੈਮਰਾਕ ਸਕੂਲ ਨੂੰ ਇਸ ਵਕਾਰੀ ਐਵਾਰਡ ਨਾਲ ਸਨਮਾਨਿਆ ਗਿਆ। ਸਕੂਲ ਵੱਲੋਂ ਇਹ ਐਵਾਰਡ ਹਰਜੀਤ ਉਬਰਾਏ ਅਤੇ ਸੀਮਾ ਬੈਨੀਪਾਲ ਨੇ ਹਾਸਲ ਕੀਤਾ। ਇਸ ਪ੍ਰਾਪਤੀ ਲਈ ਸ਼ੈਮਰਾਕ ਸਕੂਲ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਡਾਇਰੈਕਟਰ ਏਐੱਸ ਬਾਜਵਾ ਨੇ ਦੱਸਿਆ ਕਿ ਸਥਾਪਨਾ ਦੇ ਪਹਿਲੇ ਦਿਨ ਤੋਂ ਹੀ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਦਾ ਸਿੱਖਿਅਕ ਅਤੇ ਢਾਂਚਾ ਅੰਤਰ ਰਾਸ਼ਟਰੀ ਮਾਪਦੰਡਾਂ ਅਨੁਸਾਰ ਤਿਆਰ ਕੀਤਾ ਗਿਆ। ਜਿਸ ਕਾਰਨ ਸ਼ੈਮਰਾਕ ਗਰੁੱਪ ਪੰਜਾਬ ਦੇ ਬਿਹਤਰੀਨ ਸਕੂਲਾਂ ਆਫ਼ ਗਰੁੱਪ ਵਜੋਂ ਜਾਣਿਆਂ ਜਾਂਦਾ ਹੈ। ਇਸ ਮੌਕੇ ਸਕੂਲ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਮਿਠਾਈ ਵੰਡੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ