ਭਗਵਾਨ ਪਰਸ਼ੂ ਰਾਮ ਮੰਦਰ ਵਿੱਚ ਧੂਮਧਾਮ ਨਾਲ ਮਨਾਈ ਸ਼ਨੀ ਜੈਅੰਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਇੱਥੋਂ ਦੇ ਉਦਯੋਗਿਕ ਖੇਤਰ ਫੇਜ਼-9 ਵਿੱਚ ਸਥਿਤ ਭਗਵਾਨ ਪਰਸ਼ੂ ਰਾਮ ਮੰਦਰ ਅਤੇ ਧਰਮਸ਼ਾਲਾ ਅਤੇ ਸ਼ਨੀਧਾਮ ਵਿੱਚ ਸ਼ੁੱਕਰਵਾਰ ਨੂੰ ਸ਼ਨੀ ਜੈਅੰਤੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ। ਭਗਵਾਨ ਪਰਸ਼ੂ ਰਾਮ ਮੰਦਰ ਅਤੇ ਧਰਮਸ਼ਾਲਾ ਤੇ ਬਾਹਮਣ ਸਭਾ ਦੇ ਪ੍ਰਧਾਨ ਵੀਕੇ ਵੈਦ ਨੇ ਦੱਸਿਆ ਕਿ ਇਸ ਸਮਾਰੋਹ ਮੌਕੇ ਕੇਐਫ਼ਟੀ ਕੰਪਨੀ ਦੇ ਮਾਲਕ ਸੁਨੀਲ ਬੰਸਲ ਅਤੇ ਸਮਾਜ ਸੇਵੀ ਸ੍ਰੀਮਤੀ ਆਭਾ ਬੰਸਲ, ਮਹਿੰਦਰਪਾਲ ਕੌਸ਼ਿਕ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਸ਼ਰਧਾਲੂਆਂ ਨੇ ਰਾਜੇਸ਼ ਰਾਜਾ ਭਜਨ ਗਰੁੱਪ ਅਤੇ ਆਭਾ ਬੰਸਲ ਦੇ ਭਜਨਾਂ ਦਾ ਖੂਬ ਆਨੰਦ ਮਾਣਿਆ। ਮੈਡਮ ਆਭਾ ਬੰਸਲ ਨੇ ਸ਼ਰਧਾਲੂਆਂ ਨੂੰ ਇੱਕ ਤੋਂ ਬਾਅਦ ਇੱਕ ਭਜਨ ਸੁਣਾਏ ਅਤੇ ਪੂਰਾ ਮੰਦਰ ਕੰਪਲੈਕਸ ਭਗਤੀ ਦੇ ਸਾਗਰ ਵਿੱਚ ਡੁੱਬ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਮੰਦਰ ਕਮੇਟੀਆਂ ਅਤੇ ਮਹਿਲਾ ਮੰਡਲ ਦੇ ਅਹੁਦੇਦਾਰਾਂ ਸਮੇਤ ਹੋਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ।

Check Also

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 23 ਮਈ: ਇੱ…