Nabaz-e-punjab.com

ਚੰਡੀਗੜ੍ਹ ਤੋਂ ਖਰੜ ਤੱਕ ਸੀਟੀਯੂ ਬੱਸ ਨੰਬਰ-20ਏ ਦਾ ਰੂਟ ਵਾਇਆ ਭਾਗੋਮਾਜਰਾ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਤੇ ਹੋਰਨਾਂ ਆਗੂਆਂ ਨੇ ਮੰਗ ਕੀਤੀ ਕਿ ਸੀਟੀਯੂ ਦੀ ਬੱਸ ਨੰਬਰ-20ਏ ਨੂੰ ਦੁਬਾਰਾ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਬੱਸ (ਜੋ ਪਹਿਲਾਂ ਚੰਡੀਗੜ੍ਹ ਤੋਂ ਖਰੜ ਜਾਣ ਵੇਲੇ ਵਾਇਆ ਭਾਗੋਮਾਜਰਾ ਨੂੰ ਹੋ ਕੇ ਜਾਂਦੀ ਸੀ) ਦਾ ਰੂਟ ਸੋਹਾਣਾ ਤੋਂ ਭਾਗੋਮਾਜਰਾ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੰਮੇ ਸਮੇਂ ਤੋਂ ਬੰਦ ਪਿਆ ਹੈ। ਜਿਸ ਕਾਰਨ ਇਲਾਕੇ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਚੰਡੀਗੜ੍ਹ ਅਤੇ ਖਰੜ ਆਉਣ ਜਾਣ ਲਈ ਕਾਫੀ ਤੰਗ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ ਕਿ ਸੀਟੀਯੂ ਬੱਸ ਦਾ 20ਏ ਰੂਟ ਦੁਬਾਰਾ ਪਿੰਡ ਸੋਹਾਣਾ ਤੋਂ ਵਾਇਆ ਪਿੰਡ ਭਾਗੋਮਾਜਰਾ ਹੋ ਕੇ ਸ਼ੁਰੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਉਹ ਇਸ ਸਬੰਧੀ ਮੁਹਾਲੀ ਹਲਕੇ ਤੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਮੰਗ ਪੱਤਰ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਇਹ ਰੂਟ ਦੁਬਾਰਾ ਸ਼ੁਰੂ ਹੋ ਜਾਂਦਾ ਹੈ ਤਾਂ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਚੰਡੀਗੜ੍ਹ ਅਤੇ ਖਰੜ ਆਉਣ ਜਾਣ ਵਿੱਚ ਬਹੁਤ ਆਸਾਨੀ ਹੋਵੇਗੀ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਸਤਪਾਲ ਸਿੰਘ ਸਵਾੜਾ, ਸੰਤ ਸਿੰਘ ਕੁਰੜੀ, ਪਾਲ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…