ਸ਼ਾਸਤਰੀ ਮਾਡਲ ਸਕੂਲ ਵਿੱਚ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਸਵਰਗੀ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦਾ 113ਵਾਂ ਦਿਹਾੜਾ ਸ਼ਾਸਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਸਕੂਲ ਦੇ ਭਾਈ ਗੁਰਦਾਸ ਹਾਲ ਵਿੱਚ ਇਹ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਮੂਹਿਕ ਤੌਰ ਤੇ ਸਕੂਲ ਦੇ ਅਧਿਆਪਕ, ਵਿਦਿਆਰਥੀ, ਮੈਨੇਜਿੰਗ ਕਮੇਟੀ ਦੇ ਮੈਂਬਰ ਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਹਵਨ ਆਹੁਤੀ ਪਾਈ। ਇਸ ਮੌਕੇ ਬੋਲਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਆਰ ਬਾਲਾ ਨੇ ਸ਼ਾਸਤਰੀ ਜੀ ਦੇ ਜੀਵਨ ਤੇ ਰੌਸ਼ਨੀ ਪਾਉੱਦੇ ਕਿਹਾ ਕਿ ਸ਼ਾਸਤਰੀ ਜੀ ਇੱਕ ਸਧਾਰਨ ਅਧਿਆਪਕ ਦੇ ਘਰ ਜਨਮੇ ਪ੍ਰੰਤੂ ਆਪਣੀ ਸੂਝ ਬੂਝ ਨਾਲ ਭਾਰਤ ਦੇਸ਼ ਦੇ ਸਰਵ ਉੱਚ ਅਹੁਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੱਕ ਪਹੁੰਚੇ। ਸੱਚੀ ਮਿਹਨਤ, ਲਗਨ ਨਾਲ ਕੋਈ ਵੀ ਚੀਜ਼ ਹਾਸਲ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਕੂਲ ਮੈਨੇਜਿੰਗ ਕਮੇਟੀ ਵੱਲੋੱ ਸੇਵ ਗਰਲ ਚਾਈਲਡ ਸੇਵ ਨੇਸ਼ਨ ਦੀ ਮੁਹਿੰਮ ਵਿਚ ਹਿੱਸਾ ਪਾਉੱਦੇ ਹੋੋਏ ਸਕੂਲ ਦੇ ਪਹਿਲੇ 10 ਬੱਚਿਆਂ (ਜਿਨ੍ਹਾਂ ਨੇ ਸਭ ਤੋਂ ਪਹਿਲਾਂ ਇਸ ਸਾਲ ਦਾਖਲਾ ਲਿਆ ਸੀ) ਉਹਨਾਂ ਨੂੰ 5000 ਦੀ ਐਫ.ਡੀ ਦੇ ਕੇ ਨਵਾਜਿਆ ਗਿਆ। ਇਸ ਦੇ ਨਾਲ-ਨਾਲ ਸਕੂਲ ਦੇ ਗਿਅਰਵੀਂ ਜਮਾਤ ਦੇ ਵਿਦਿਆਰਥੀ ਜਿਸਨੇ ਦਸਵੀਂ ਜਮਾਤ ਵਿਚ ਮੈਰਿਟ ਪੁਜੀਸ਼ਨ ਹਾਸਲ ਕਰਕੇ ਸਕੂਲ ਦਾ ਨਾਂ ਉੱਚਾ ਚੁੱਕਿਆ। ਉਸ ਨੂੰ ਵੀ ਸਕੂਲ ਵੱਲੋਂ 2500 ਦਾ ਸਕਾਲਰਸ਼ਿਪ ਦਿੱਤਾ ਗਿਆ। ਇਸ ਵਿਸ਼ੇਸ਼ ਮੌਕੇ ਤੇ ਸਕੂਲ ਦੀ 10ਵੀਂ ਦੀ ਵਿਦਿਆਰਣ ਸੁਖਪ੍ਰੀਤ ਕੌਰ ਨੇ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਸਕੂਲ ਦੀ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਸ਼ਾਲੂ ਅਤੇ ਗੰਗਾ ਨੇ ਸੇਵ ਗਰਲ ਚਾਈਲਡ ਸੇਵ ਨੇਸ਼ਨ ਤੇ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਮੈਨੇਜਰ ਸ੍ਰੀ ਰਜਨੀਸ਼ ਕੁਮਾਰ ਨੇ ਕਿਹਾ ਕਿ ਸ਼ਾਸਤਰੀ ਜੀ ਦੇ ਆਦਰਸ਼ਾਂ ਤੇ ਜੀਵਨ ਤੋਂ ਸਿਰਫ਼ ਬੱਚਿਆਂ ਨੂੰ ਹੀ ਨਹੀਂ ਸਗੋੱ ਸਾਨੂੰ ਸਾਰਿਆਂ ਨੂੰ ਕੁੱਝ ਨਾ ਕੁੱਝ ਸਿੱਖਣ ਲਈ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਐਮ ਸੀ ਰਾਜਿੰਦਰ ਸ਼ਰਮਾ, ਐਮ ਸੀ ਗੁਰਮੀਤ ਕੌਰ, ਐਮ ਸੀ ਭਾਰਤ ਭੂਸ਼ਣ ਮੈਨੀ, ਸ੍ਰੀ ਆਤਮਾ ਰਾਮ ਕੁਮਾਰ, ਸ੍ਰੀ ਰਾਜਵੰਤ ਸਿੰਘ, ਸ੍ਰੀਮਤੀ ਵੀਰਾਂ ਵਾਲੀ (ਸਟੇਟ ਅਵਾਰਡੀ ਰਿਟਾ. ਟੀਚਰ), ਸ੍ਰੀ ਗੁਰਦੀਪ ਸਿੰਘ, ਡਾ. ਉਮਾ ਸ਼ਰਮਾ (ਰਿਟਾਇਰ) ਡੀ ਪੀ ਆਰ ਓ ਮੁਹਾਲੀ ਨੇ ਸ਼ਾਸਤਰੀ ਜੀ ਨੂੰ ਸ਼ਰਧਾ ਦੇ ਫੁੱਲ ਭੇੱਟ ਕੀਤੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…