nabaz-e-punjab.com

ਐਸਐਚਸੀ ਵੱਲੋਂ ਵਡਾਲਾ ਜੌਹਲ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 19 ਜੂਨ:
ਸਿਵਲ ਸਰਜਨ ਅੰਮ੍ਰਿਤਸਰ ਡਾ ਪ੍ਰਦੀਪ ਚਾਵਲਾ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਐਸ ਐਮ ਓ ਸੀ ਐਚ ਮਾਨਾਂਵਾਲ ਡਾ ਜਗਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ ਅੈਚ ਸੀ ਵਡਾਲਾ ਜੋਹਲ ਵਿਖੇ ਡਾ ਕੰਵਰਦੀਪ ਸਿੰਘ ਦੀ ਅਗਵਾਈ ਹੇਠ ਹਰਜਿੰਦਰਪਾਲ ਸਿੰਘ ਐਸ ਆਈ ਅਤੇ ਹਰਕੀਰਤ ਸਿੰਘ ਐਮ ਪੀ ਐਚ ਡਬਲਯੂ ਵੱਲੋ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।ਐਸ ਆਈ ਵੱਲੋ ਇਕੱਤਰ ਹੋਏ ਲੋਕਾਂ ਨੂੰ ਮਲੇਰੀਆ ਦੀ ਪਛਾਣ ਅਤੇ ਮਲੇਰੀਆ ਕਿਵੇਂ ਫੈਲਦਾ ਹੈ ਸੰਬਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਮਲੇਰੀਆ ਇਕ ਅਜਿਹਾ ਬੁਖਾਰ ਹੈ ਜੋ ਐਨਾਫਲੀਜ ਨਾਮ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ।ਇਸ ਦੇ ਬਚਾਅ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਕੂਲਰਾਂ ਦਾ ਪਾਣੀ ਹਫਤੇ ਵਿੱਚ ਇਕ ਵਾਰ ਸਾਫ ਕੀਤਾ ਜਾਵੇ।ਇਸ ਮੌਕੇ ਹਰਜੀਤ ਸਿੰਘ ਸਰਪੰਚ ਵਡਾਲਾ ਜੋਹਲ, ਹਰਦੀਪ ਸਿੰਘ, ਪ੍ਰਭਜੀਤ ਕੋਰ ਆਸ਼ਾ ਵਰਕਰ, ਅਮਰਜੀਤ ਕੋਰ, ਮਨਜੀਤ ਕੋਰ, ਕੁਲਵਿੰਦਰ ਕੌਰ ਆਦਿ ਹਾਜਿਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…