Share on Facebook Share on Twitter Share on Google+ Share on Pinterest Share on Linkedin ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਨੇ ਕਰਵਾਇਆ ਕ੍ਰਿਕਟ ਟੂਰਨਾਮੈਂਟ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਜੂਨ: ਇੱਥੋਂ ਦੇ ਨੇੜਲੇ ਪਿੰਡ ਮੁੰਧੋ ਸੰਗਤੀਆਂ ਵਿਖੇ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 16ਵੇਂ ਨਾਈਟ ਕ੍ਰਿਕੇਟ ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਮਾਵੀ ਫਤਿਹਗੜ੍ਹ ਵਾਲਿਆਂ ਨੇ ਕੀਤਾ। ਉਦਘਾਟਨੀ ਮੈਚ ਵਿਚ ਕੁਰਾਲੀ ਨੇ ਖੇੜਾ ਨੂੰ ਹਰਾਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਮਾਵੀ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਨੌਜੁਆਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਖੇਡ ਮੇਲੇ ਸਹਾਈ ਸਿੱਧ ਹੁੰਦੇ ਹਨ ਅਤੇ ਰਾਤ ਦੇ ਸਮੇਂ ਹੋਣ ਵਾਲੇ ਖੇਡ ਮੇਲਿਆਂ ਵਿਚ ਸ਼ਿਰਕਤ ਕਰਨ ਨਾਲ ਨੌਜੁਆਨ ਪਿੰਡਾਂ ਵਿਚ ਢਾਣੀਆਂ ਬਣਾ ਕੇ ਬੈਠਣ ਤੋਂ ਬਚਦਾ ਹੈ ਉਸਦੇ ਨਾਲ ਹੀ ਬੁਰੀ ਸੰਗਤ ਤੋਂ ਦੂਰ ਰਹਿੰਦਾ ਹੈ ਜਿਸ ਲਈ ਅਜਿਹੇ ਖੇਡ ਮੇਲੇ ਹਰੇਕ ਪਿੰਡ ਵਿਚ ਹੋਣੇ ਚਾਹੀਦੇ ਹਨ। ਉਨ੍ਹਾਂ ਨੌਜੁਆਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਜੇਤੂ ਟੀਮਾਂ ਨੂੰ ਮੁਖ ਮਹਿਮਾਨ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਨਗਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕਰਨਗੇ। ਇਸ ਮੌਕੇ ਬਲਵੰਤ ਸਿੰਘ ਨੰਬਰਦਾਰ, ਤਲਵਿੰਦਰ ਸਿੰਘ ਕਾਲਾ, ਗੁਰਜੀਤ ਸਿੰਘ, ਅਮਰਜੀਤ ਸਿੰਘ, ਗੁਰਜੰਟ ਸਿੰਘ, ਕੁਲਵੀਰ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਗੋਲਾ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ