ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਖ਼ਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਜਿਸ ਵਿੱਚ ਭਗੜਾਣਾ ਵਾਲਿਆਂ ਦੇ ਪੰਥਕ ਕਵੀਸ਼ਰੀ ਜਥੇ ਨੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਿੱਖਾਂ ਦੀਆਂ ਬਾਰਾਂ ਮਿਸਲਾਂ ਨੂੰ ਇਕੱਠਿਆਂ ਕਰਕੇ ਕਸ਼ਮੀਰ ਤੋਂ ਲੈ ਕੇ ਅਫ਼ਗ਼ਾਨਿਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਪਰਚਮ ਲਹਿਰਾਉਣ ਦਾ ਪੂਰਾ ਪ੍ਰਸੰਗ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸਿੱਖ ਰਾਜ ਦੇ ਮਹਾਨ ਥੰਮ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਜਾਣਕਾਰੀ ਦਿੱਤੀ। ਭਾਈ ਪ੍ਰਿਤਪਾਲ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਧਰਮ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਭਾਈ ਤਾਰਾ ਸਿੰਘ, ਭਾਈ ਰਵਤਿੰਦਰ ਸਿੰਘ, ਭਾਈ ਪਰਮਵੀਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰ ਜੱਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…