ਪੰਜਾਬ ਦੇ ਨੌਜਵਾਨ ਦਸਤਾਰਾਂ ਸਜਾ ਕੇ ਪਰਵਾਸੀ ਪੰਜਾਬੀਆਂ ਦੀ ਢਾਲ ਬਣਨ: ਪਰਮਜੀਤ ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਅਮਰੀਕਾ, ਕੈਨੇਡਾ, ਬਰਤਾਨੀਆ ਅਤੇ ਹੋਰ ਮੁਲਕਾਂ ਵਿੱਚ ਪਰਵਾਸੀ ਪੰਜਾਬੀਆਂ ਵਲੋੱ ਚਲਾਈ ਗਈ ਦਸਤਾਰ ਮੁਹਿੰਮ ਸ਼ਲਾਘਾਯੋਗ ਹੈ, ਇਸ ਮੁਹਿੰਮ ਨਾਲ ਗੋਰਿਆਂ ਅਤੇ ਹੋਰ ਭਾਈਚਾਰਿਆਂ ਨੂੰ ਸਿੱਖਾਂ ਦੀ ਅੱਡਰੀ ਪਹਿਚਾਣ ਬਾਰੇ ਜਾਣਕਾਰੀ ਮਿਲ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੌਂਸਲਰ ਅਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।
ਸ੍ਰੀ ਕਾਹਲੋਂ ਨੇ ਕਿਹਾ ਕਿ ਅੱਜ ਸਿੱਖਾਂ ਉਪਰ ਉਹਨਾਂ ਦੀ ਪਹਿਚਾਣ ਦੇ ਭੁਲੇਖੇ ਕਾਰਨ ਹੀ ਨਸਲੀ ਹਮਲੇ ਹੋ ਰਹੇ ਹਨ। ਇਸ ਕਰਕੇ ਵੱਖ ਵੱਖ ਦੇਸ਼ਾਂ ਵਿਚ ਰਹਿ ਰਹੇ ਪਰਵਾਸੀ ਸਿੱਖਾਂ ਨੇ ਦਸਤਾਰ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਪੰਜਾਬੀਆਂ ਦੇ ਨਾਲ ਨਾਲ ਗੋਰਿਆਂ ਅਤੇ ਹੋਰ ਨਸਲਾਂ ਦੇ ਲੋਕਾਂ ਦੇ ਵੀ ਦਸਤਾਰਾਂ ਸਜਾ ਕੇ ਉਹਨਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹਨਾਂ ਕਿਹਾ ਕਿ ਪਰਵਾਸੀ ਸਿੱਖਾਂ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਸਮੂਹ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਵੀ ਕੇਸਾਧਾਰੀ ਬਣ ਕੇ ਪਰਵਾਸੀ ਸਿੱਖਾਂ ਦੀ ਢਾਲ ਬਣਨ। ਉਹਨਾਂ ਕਿਹਾ ਕਿ 13 ਅਪਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਣਾ ਹੈ, ਪੰਜਾਬ ਦੇ ਸਾਰੇ ਧਰਮਾਂ ਨਾਲ ਸਬੰਧਿਤ ਪੰਜਾਬੀ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਉਸ ਦਿਨ ਆਪਣੇ ਸਿਰ ਉਪਰ ਦਸਤਾਰਾਂ ਸਜਾ ਕੇ ਏਕਤਾ ਦਾ ਪ੍ਰਗਟਾਵਾ ਕਰਨ ਤਾਂ ਕਿ ਪੂਰੀ ਦੁਨੀਆਂ ਵਿੱਚ ਸਿੱਖਾਂ ਦੇ ਮੂਲ ਸਰੋਤ ਦਾ ਪਤਾ ਚਲ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…