nabaz-e-punjab.com

ਅਕਾਲੀ ਦਲ 1920 ਨੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਲਡ ਡਰਿੰਕ ਦੀ ਛਬੀਲ ਲਗਾਈ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਮਈ:
ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ਤੇ ਅਕਾਲੀ ਦਲ 1920 ਵੱਲੋਂ ਯੂਥ ਪ੍ਰਧਾਨ ਅਰਵਿੰਦਰ ਸਿੰਘ ਪੈਂਟਾ ਦੀ ਅਗਵਾਈ ਵਿਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਲਡ ਡਰਿੰਕ ਦੀ ਛਬੀਲ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਵਿੰਦਰ ਸਿੰਘ ਪੈਂਟਾ ਨੇ ਦੱਸਿਆ ਕਿ ਅਕਾਲੀ ਦਲ 1920 ਵੱਲੋਂ ਪਾਰਟੀ ਪ੍ਰਧਾਨ ਰਵੀਇੰਦਰ ਸਿੰਘ ਦੁੱਮਣਾ ਦੀ ਰਹਿਨੁਮਾਈ ਵਿਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਲਡ ਡਰਿੰਕ ਛਬੀਲ ਲਗਾਈ ਗਈ। ਇਸ ਦੌਰਾਨ ਨੌਜੁਆਨਾਂ ਨੇ ਰਾਹਗੀਰਾਂ ਨੂੰ ਅੱਤ ਦੀ ਗਰਮੀ ਵਿਚ ਠੰਡਾ ਮਿੱਠਾ ਜਲ ਛਕਾਇਆ। ਇਸ ਮੌਕੇ ਪੰਚ ਗੁਰਸੇਵਕ ਸਿੰਘ ਸਿੰਘਪੁਰਾ, ਦਰਸ਼ਨ ਸਿੰਘ ਕੰਸਾਲਾ, ਅਮਰਜੀਤ ਕੁਮਾਰ, ਰਜਿੰਦਰ ਸਿੰਘ, ਧਰਮਿੰਦਰ ਸਿੰਘ, ਅਜੇਦੀਪ ਸਿੰਘ, ਪ੍ਰੇਮ ਸਿੰਘ, ਕਨਵਲ ਸਿੰਘ, ਦੀਪ ਸਿੰਘ, ਸੁਖਚੈਨਜੀਤ ਸਿੰਘ ਬੱਬਲ, ਹਰਜਿੰਦਰ ਸਿੰਘ, ਦੀਪ ਸਿੰਘ ਸਿੰਘਪੁਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …