Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ: ਰਾਜੂ ਖੰਨਾ ਜ਼ਿਲ੍ਹਾ ਆਬਜ਼ਰਵਰ ਰਾਜੂ ਖੰਨਾ ਨੇ ਮੁਹਾਲੀ, ਖਰੜ ਤੇ ਡੇਰਾਬੱਸੀ ਦੇ ਵਰਕਰਾਂ ਨਾਲ ਕੀਤੀ ਪਲੇਠੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਜਨ ਸੰਪਰਕ ਮੁਹਿੰਮ ਵਿੱਢਣ ਦਾ ਸੱਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਮੌਜੂਦਾ ਸਮੇਂ ਵਿੱਚ ਵੀ ਸੂਬੇ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਅਕਾਲੀ ਦਲ ਵੱਲੋਂ ਜ਼ਿਲ੍ਹਾ ਮੁਹਾਲੀ ਲਈ ਨਵੇਂ ਥਾਪੇ ਗਏ ਜ਼ਿਲ੍ਹਾ ਆਬਜ਼ਰਵਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੁਹਾਲੀ, ਖਰੜ ਅਤੇ ਡੇਰਾਬੱਸੀ ਹਲਕਿਆਂ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰਨ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਨ ਲਈ ਪ੍ਰੇਰਿਆ। ਰਾਜੂ ਖੰਨਾ ਨੇ ਕਿਹਾ ਕਿ ਆਪ ਸਰਕਾਰ ਦੀ ਛੇ ਮਹੀਨਿਆਂ ਕਾਰਗੁਜ਼ਾਰੀ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਮੁਲਾਜ਼ਮ ਵਰਗ ਅਤੇ ਆਮ ਲੋਕਾਂ ਨੂੰ ਇਨਸਾਫ਼ ਲਈ ਸੜਕਾਂ ਜਾਮ ਅਤੇ ਧਰਨੇ ਲਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਫਰੰਟ ’ਤੇ ਫੇਲ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਹਿਮਾਚਲ ਤੇ ਗੁਜਰਾਤ ਚੋਣਾਂ ਜਿੱਤਣ ਲਈ ਸਰਕਾਰੀ ਖਜਾਨੇ ’ਚੋਂ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਹਰਿਆਣਾ ਦੇ ਕੁੱਝ ਸਿੱਖਾਂ ਵੱਲੋਂ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ’ਤੇ ਟਿੱਪਣੀ ਕਰਦਿਆਂ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਲਈ ਹਾਮੀ ਭਰੀ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਸਜੀਪੀਸੀ ਦੀ ਅਗਵਾਈ ਹੇਠ ਵਿਸ਼ਾਲ ਖਾਲਸਾ ਮਾਰਚ ਕੀਤਾ ਜਾਵੇਗਾ ਅਤੇ ਨਾਨ-ਨਾਲ ਕਾਨੂੰਨੀ ਲੜਾਈ ਵੀ ਲੜੇਗੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਅਕਾਲੀ ਵਰਕਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਸ੍ਰੀ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚਣਗੇ। ਮੀਟਿੰਗ ਨੂੰ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਐਨਕੇ ਸ਼ਰਮਾ, ਹਲਕਾ ਇੰਚਾਰਜ ਮੁਹਾਲੀ ਪਰਵਿੰਦਰ ਸਿੰਘ ਸੋਹਾਣਾ, ਹਲਕਾ ਇੰਚਾਰਜ ਖਰੜ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਜਮੇਰ ਸਿੰਘ ਖੇੜਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਸੰਬੋਧਨ ਕੀਤਾ। ਇਸ ਮੌਕੇ ਯੂਥ ਆਗੂ ਸਾਹਿਬ ਸਿੰਘ ਬਡਾਲੀ, ਮਨਜੀਤ ਸਿੰਘ ਮੁੰਧੋਸੰਗਤੀਆਂ, ਹਰਜੀਤ ਸਿੰਘ ਭੁੱਲਰ, ਰਵਿੰਦਰ ਸਿੰਘ ਖੇੜਾ, ਮਨਜੀਤ ਸਿੰਘ ਮਲਕਪੁਰ, ਅੰਮ੍ਰਿਤ ਸਿੰਘ ਰਾਠੀ, ਸਤਵੰਤ ਕੌਰ ਜੌਹਲ, ਸਾਬਕਾ ਸਰਪੰਚ ਅਵਤਾਰ ਸਿੰਘ ਗੋਸਲ, ਸਰਬਜੀਤ ਸਿੰਘ ਝਿੰਜਰ, ਅਜੈਪਾਲ ਸਿੰਘ ਮਿੱਡੂਖੇੜਾ, ਨੰਬਰਦਾਰ ਹਰਵਿੰਦਰ ਸਿੰਘ, ਅਮਨ ਪੂਨੀਆ, ਇਕਬਾਲ ਸਿੰਘ ਪ੍ਰਿੰਸ, ਸਿਮਰਨ ਢਿੱਲੋਂ, ਸਰਦਾਰਾ ਸਿੰਘ ਜੁਝਾਰ ਨਗਰ ਅਤੇ ਹੋਰ ਸਰਗਰਮ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ