Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜ਼ਿਆਂ: ਰਣਜੀਤ ਗਿੱਲ ਖਰੜ ਵਿੱਚ ਬੀਬੀ ਕੰਗ ਨੇ ਲਿਆ ਰਣਜੀਤ ਸਿੰਘ ਗਿੱਲ ਤੋਂ ਅਸ਼ੀਰਵਾਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਦੇ ਇੰਚਾਰਜ ਅਤੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਬੀਬੀ ਕੁਲਦੀਪ ਕੌਰ ਕੰਗ ਨੂੰ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਣਨ ’ਤੇ ਉਨ੍ਹਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਹੀ ਆਪਣੇ ਮਿਹਨਤੀ ਵਰਕਰਾਂ ਨੂੰ ਉੱਚ ਅਹੁਦਿਆਂ ਦੇ ਕੇ ਨਿਵਾਜਿਆ ਹੈ, ਜਿਸ ਦੀ ਮਿਸਾਲ ਬੀਬੀ ਕੁਲਦੀਪ ਕੌਰ ਕੰਗ ਨੂੰ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਮਿਲਦੀ ਹੈ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਆਸ ਪ੍ਰਗਟਾਈ ਕਿ ਬੀਬੀ ਕੰਗ ਪਹਿਲਾਂ ਨਾਲੋਂ ਵੀ ਵੱਧ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਪੱਧਰ ’ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਵਿੱਚ ਮਹਿਲਾਵਾਂ ਨੂੰ ਵੀ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਸ ਮੌਕੇ ਬੀਬੀ ਕੰਗ ਨੇ ਰਣਜੀਤ ਸਿੰਘ ਗਿੱਲ ਤੋਂ ਅਸ਼ੀਰਵਾਦ ਲੈਂਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੋ ਜ਼ਿੰਮੇਵਾਰੀ ਉਨ੍ਹਾ ਨੂੰ ਸੌਂਪੀ ਹੈ, ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨਗੇ ਅਤੇ ਮਹਿਲਾਵਾਂ ਵਿਚ ਜੋਸ਼ ਭਰਦੇ ਹੋਏ ਉਨ੍ਹਾਂ ਨੂੰ ਅਕਾਲੀ ਦਲ ਨਾਲ ਜੋੜਨਗੇ। ਉਨ੍ਹਾਂ ਰਣਜੀਤ ਸਿੰਘ ਗਿੱਲ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਧੀਰਾ, ਐਸਸੀ ਵਿੰਗ ਦੇ ਪ੍ਰੈਸ ਸਕੱਤਰ ਮਨਜੀਤ ਸਿੰਘ ਮਹਿਤੋ, ਅਕਾਲੀ ਕੌਂਸਲਰ ਕਮਲ ਕਿਸ਼ੋਰ ਸ਼ਰਮਾ, ਸੰਗਤ ਸਿੰਘ, ਭੁਪਿੰਦਰ ਸਿੰਘ ਮਲਹੋਤਰਾ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਖਰੜ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ