ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਹਾਲੀ ਵਿੱਚ 5 ਹੋਰ ਉਮੀਦਵਾਰਾਂ ਦਾ ਐਲਾਨ

ਸਾਬਕਾ ਮੇਅਰ ਕੁਲਵੰਤ ਸਿੰਘ ਸਿਰੇ ਦਾ ਮੌਕਾਪ੍ਰਸਤ: ਚੰਦੂਮਾਜਰਾ

ਪਾਰਟੀ ਦੀਆਂ ਨੀਤੀਆਂ ਤੇ ਕੋਰ ਕਮੇਟੀ ਦੇ ਫੈਸਲੇ ਨੂੰ ਹਰ ਹੀਲੇ ਲਾਗੂ ਕੀਤਾ ਜਾਵੇਗਾ: ਬਰਾੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁੱਕਰਵਾਰ ਦੇਰ ਸ਼ਾਮ ਮੁਹਾਲੀ ਤੋਂ ਪੰਜ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਮੁਹਾਲੀ ਦੇ ਵਾਰਡ ਨੰਬਰ-15 ਤੋਂ ਮਨਿੰਦਰ ਕੌਰ, ਵਾਰਡ ਨੰਬਰ-32 ਤੋਂ ਕੁਸ਼ਲ ਸ਼ਰਮਾ ਸੋਹਨ, ਵਾਰਡ ਨੰਬਰ-33 ਤੋਂ ਜਸਪਾਲ ਕੌਰ, ਵਾਰਡ ਨੰਬਰ-40 ਤੋਂ ਬਲਜਿੰਦਰ ਸਿੰਘ, ਵਾਰਡ ਨੰਬਰ-42 ਤੋਂ ਗੁਰਪ੍ਰੀਤ ਸਿੰਘ ਸੋਨੂੰ ਨੂੰ ਨਗਰ ਨਿਗਮ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਮੌਕੇ ਬੋਲਦਿਆਂ ਚੰਦੂਮਾਜਰਾ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਸਿਰੇ ਦਾ ਮੌਕਾਪ੍ਰਸਤ ਦੱਸਦਿਆਂ ਕਿਹਾ ਕਿ ਉਸ ਨੇ ਸਿਰਫ਼ ਨਿੱਜੀ ਫਾਇਦੇ ਲਈ ਆਜ਼ਾਦ ਗਰੁੱਪ ਬਣਾ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਪਿਛਲੇ ਵਾਰ ਉਸ ਨੇ ਅਜਿਹਾ ਹੀ ਡਰਾਮਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਨੂੰ ਪਾਰਟੀ ਦੇ ਸੰਵਿਧਾਨ ਅਤੇ ਨੀਤੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਸੁਖਬੀਰ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਸਪੱਸ਼ਟ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੋਰ ਕਮੇਟੀ ਦੇ ਫੈਸਲੇ ਨੂੰ ਹਰ ਹੀਲੇ ਲਾਗੂ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਅਕਾਲੀ ਆਗੂ ਪਰਦੀਪ ਸਿੰਘ ਭਾਰਜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …