Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਦਲਿਤ ਵਰਗ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪਿਛਲੀ ਦਿਨੀਂ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਗੁਰੂ ਰਵਿਦਾਸ ਮੰਦਰ ਢਾਹੁਣ ਖ਼ਿਲਾਫ਼ 3 ਸਤੰਬਰ ਨੂੰ ਸਿੱਖ ਜਥੇਬੰਦੀਆਂ ਅਤੇ ਰਵਿਦਾਸ ਭਾਈਚਾਰੇ ਵੱਲੋਂ ਜਲੰਧਰ ਵਿੱਚ ਕੱਢੇ ਜਾ ਰਹੇ ਵਿਸ਼ਾਲ ਰੋਸ ਮਾਰਚ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਹੋਈ ਮੀਟਿੰਗ ਵਿੱਚ ਲਿਆ ਗਿਆ। ਜਥੇਦਾਰ ਸੇਖਵਾਂ ਨੇ ਕਿਹਾ ਕਿ ਦਿੱਲੀ ਦੇ ਤੁਗਲਕਾਬਾਦ ਵਿੱਚ ਪੁਲੀਸ ਦੀ ਮਦਦ ਨਾਲ ਗੁਰੂ ਰਵਿਦਾਸ ਮੰਦਰ ਨੂੰ ਢਾਹੁਣਾ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ। ਇਸ ਨਾਲ ਜਿੱਥੇ ਰਵਿਦਾਸ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ, ਉੱਥੇ ਸਿੱਖ ਸੰਗਤਾਂ ਦੇ ਹਿਰਦੇ ਵੀ ਵਲੂੰਧਰੇ ਗਏ ਹਨ। ਉਨ੍ਹਾਂ ਸਾਰੀਆਂ ਰਾਜਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕੇਂਦਰ ਸਰਕਾਰ ਘੱਟ ਗਿਣਤੀਆਂ ਅਤੇ ਦਲਿਤਾਂ ਉੱਤੇ ਧੱਕੇ ਕਰ ਰਹੀ ਹੈ। ਇਹ ਗੱਲ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਵੱਡਾ ਖ਼ਤਰਾ ਹੈ। ਟਕਸਾਲੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਅਤੇ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਕਰਕੇ ਉਸ ਦਾ ਪ੍ਰਬੰਧ ਮੰਦਰ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਰਵਿਦਾਸੀਆਂ ਅਤੇ ਸਮੁੱਚੇ ਦਲਿਤ ਭਾਈਚਾਰੇ ਵੱਲੋਂ ਇਨਸਾਫ਼ ਪ੍ਰਾਪਤੀ ਲਈ ਵਿੱਢੇ ਜਾਣ ਵਾਲੇ ਸੰਘਰਸ਼ ਦੀ ਸਫਲਤਾ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪੂਰਨ ਰੂਪ ਵਿੱਚ ਹਮਾਇਤ ਕਰੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ