Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਦਲਿਤ ਭਾਈਚਾਰੇ ਦੇ ਅੰਦੋਲਨ ਦੀ ਹਮਾਇਤ ਦਾ ਐਲਾਨ ਆਸਥਾ ਦੇ ਮੰਦਰ ਢਾਹੁਣ ਲਈ ਕੇਂਦਰ ਤੇ ਦਿੱਲੀ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਜ਼ਿੰਮੇਵਾਰ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ: ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਦੇ ਮੰਦਰ ਨੂੰ ਢਾਹੁਣ ਲਈ ਕੇਂਦਰ ਸਰਕਾਰ ਅਤੇ ਅਰਵਿਦ ਕੇਜਰੀਵਾਲ ਦੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਮੋਦੀ ਸਰਕਾਰ ਅਤੇ ਦਿੱਲੀ ਸਰਕਾਰ ਦੀ ਸੁਪਰੀਮ ਕੋਰਟ ਵਿੱਚ ਸਾਜ਼ਿਸ਼ ਅਧੀਨ ਢਿੱਲੀ ਕਾਰਗੁਜ਼ਾਰੀ ਕਾਰਨ ਸ੍ਰੀ ਗੁਰੂ ਰਵੀਦਾਸ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਜ਼ਬਰਦਸਤ ਧੱਕਾ ਲੱਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਮੁਹਾਲੀ ਵਿੱਚ ਰਵੀਦਾਸ ਸਭਾ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੋਕਣ ਦਾ ਕੇਂਦਰ ਕੋਲ ਅਧਿਕਾਰ ਹੈ ਪ੍ਰੰਤੂ ਕਿਤੇ ਨਾ ਕਿਤੇ ਸਰਕਾਰ ਦੀ ਨੀਅਤ ਵਿੱਚ ਖੋਟ ਨਜ਼ਰ ਆ ਰਹੀ ਹੈ। ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਦੇ ਮੰਦਰ ਦਾ ਇਤਿਹਾਸ ਬਹੁਤ ਪੁਰਾਣਾ ਹੈ ਪਰ ਜੋ ਸਮੇਂ ਦੀਆਂ ਸਰਕਾਰਾਂ ਨੇ ਸੁਪਰੀਮ ਕੋਰਟ ਦਾ ਬਹਾਨਾ ਬਣਾ ਕੇ ਇਸ ਦੀ ਹੋਂਦ ਖ਼ਤਮ ਕਰਨ ਲਈ ਕਾਰਵਾਈ ਕੀਤੀ ਜੋ ਨਾ ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਅਨੇਕਾ ਹੀ ਧਾਰਮਿਕ ਮਸਲੇ ਅਦਾਲਤਾਂ ਵਿੱਚ ਲਟਕ ਰਹੇ ਹਨ ਅਤੇ ਕਈਆਂ ਤੇ ਫੈਸਲੇ ਆਉਣ ਦੇ ਬਾਵਜੂਦ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਲਿਤ ਭਾਈਚਾਰੇ ਅਤੇ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਵਿੱਚ ਆਸਥਾ ਰੱਖਣ ਵਾਲੀ ਸੰਗਤ ਨਾਲ ਡੱਟ ਕੇ ਸਾਥ ਦੇਣ ਲਈ ਖੜਾ ਹੈ ਅਤੇ ਇਨ੍ਹਾਂ ਵੱਲੋਂ ਇਨਸਾਫ਼ ਪ੍ਰਾਪਤੀ ਲਈ ਜੋ ਵੀ ਅੰਦੋਲਨ ਵਿੱਢਿਆ ਜਾਵੇਗਾ, ਉਸ ਦੀ ਹਮਾਇਤ ਕੀਤੀ ਜਾਵੇਗੀ। ਇਸ ਮੌਕੇ ਰਵੀਦਾਸ ਸਭਾ ਦੇ ਪ੍ਰਧਾਨ ਜਗਬੀਰ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਬਿੱਟੂ, ਓਮ ਪ੍ਰਕਾਸ਼, ਚੌਧਰੀ ਵਿਕਰਮ ਸਿੰਘ, ਜਸਵੰਤ ਸਿੰਘ, ਤਰਸੇਮ ਲਾਲ, ਰਣਜੀਤ ਸਿੰਘ ਬਰਾੜ, ਗੁਰਦੀਪ ਸਿੰਘ, ਜਗਤਾਰ ਸਿੰਘ ਘੜੂੰਆਂ, ਹਰਨੇਕ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ