ਸ਼੍ਰੋਮਣੀ ਅਕਾਲੀ ਦਲ: ਬਲਵਿੰਦਰ ਭੂੰਦੜ ਵੱਲੋਂ ਮੁਹਾਲੀ ਜ਼ਿਲ੍ਹੇ ਦੀ ਭਰਤੀ ਮੁਹਿੰਮ ਦਾ ਆਗਾਜ਼

ਅਕਾਲੀ ਦਲ ਦੀ ਭਰਤੀ ਲਈ ਪੰਜਾਬ ਭਰ ਵਿੱਚ ਵਰਕਰਾਂ ’ਚ ਭਾਰੀ ਉਤਸਾਹ: ਡਾ. ਚੀਮਾ

2017 ਦੀਆਂ ਵਿਧਾਨ ਸਭਾ ਚੋਣਾਂ ਡੱਟ ਕੇ ਲੜੇਗਾ ਸ਼੍ਰੋਮਣੀ ਅਕਾਲੀ ਦਲ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ:
ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅੱਜ ਮੁਹਾਲੀ ਜ਼ਿਲ੍ਹੇ ਦੀ ਨਵੀਂ ‘ਭਰਤੀ ਮੁਹਿੰਮ’ ਸ਼ੁਰੂ ਕੀਤੀ ਗਈ। ਜਿਸ ਦਾ ਆਗਾਜ਼ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਅਤੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਤੜਕੇ ਹੋ ਕੇ ਕੰਮ ਕਰਨ ਲਈ ਪ੍ਰੇਰਿਆ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ, ਮੈਂਬਰਸ਼ਿਪ ਮੁਹਿੰਮ ਦੇ ਜ਼ਿਲ੍ਹਾ ਅਬਜ਼ਰਵਰ ਕੁਲਦੀਪ ਕੌਰ ਕੰਗ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਕਾਲੀ ਦਲ ਦੀ ਨਵੀਂ ਭਰਤੀ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪੰਜਾਬ ਤੋਂ ਬਾਅਦ ਬਾਹਰਲੇ ਸੂਬਿਆਂ ਵਿੱਚ ਵੀ ਭਰਤੀ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ, ਜਿਸ ਨੂੰ ਪੰਜਾਬ, ਪੰਜਾਬੀਅਤ, ਪੰਥ ਅਤੇ ਕੌਮ ਦਾ ਦਰਦ ਹੈ ਜਦੋਂਕਿ ਬਾਕੀ ਰਵਾਇਤੀ ਪਾਰਟੀਆਂ ਲੋਕਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਵੋਟ ਬੈਂਕ ਵਜੋਂ ਇਸਤੇਮਾਲ ਕਰਦੀਆਂ ਹਨ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਅਤੇ ਭਰੋਸਾ ਦਿੱਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਬੂਥ ਪੱਧਰ ’ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਵਿਧਾਨ ਸਭਾ ਚੋਣਾਂ ਲੜ ਕੇ ਪੰਜਾਬ ਵਿੱਚ ਮੁੜ ਤੋਂ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਨੂੰ ਆਸ ਹੈ ਕਿ ਜੋ ਭਰਾ ਉਨ੍ਹਾਂ ਤੋਂ ਵੱਖ ਹੋਏ ਹਨ, ਉਹ ਸਾਰੇ ਜਲਦੀ ਮੁੜ ਪਾਰਟੀ ਵਿੱਚ ਵਾਪਸ ਆਉਣਗੇ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਆਪਣੇ ਪਿੰਡ ਬਾਦਲ ਤੋਂ ਭਰਤੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਟੀਚਾ 25 ਲੱਖ ਭਰਤੀ ਕਰਨ ਦਾ ਹੈ ਅਤੇ 20 ਫਰਵਰੀ ਤੱਕ ਇਸ ਟੀਚੇ ਤੋਂ ਵੱਧ ਭਰਤੀ ਹੋ ਜਾਵੇਗੀ। ਇਸ ਤੋਂ ਬਾਅਦ ਜਥੇਬੰਦਕ ਚੋਣਾਂ ਹੋਣਗੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਡਟ ਕੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਬਾਰੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਤਕਨੀਕੀ ਤਰੁੱਟੀਆਂ ਬਾਰੇ ਦੱਸ ਦਿੱਤਾ ਸੀ ਅਤੇ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਇਹ ਭਰਤੀ ਕਰਵਾਈ ਜਾ ਰਹੀ ਹੈ। ਉਨ੍ਹਾਂ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਅਪੀਲ ਕੀਤੀ ਕਿ ਉਹ ਇਕੱਲੇ ਖਿਲਾਰਾ ਨਾ ਪਾਉਣ, ਜੇਕਰ ਉਹ ਅਕਾਲੀ ਦਲ ਵਿੱਚ ਆਉਣਾ ਚਾਹੁੰਦੇ ਹਨ ਤਾਂ ਡਿਸਿਪਲਨਰੀ ਕਮੇਟੀ ਕੋਲ ਜਾਣ। ਮੀਟਿੰਗ ਨੂੰ ਗੁਲਜ਼ਾਰ ਸਿੰਘ ਰਾਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ, ਮੈਂਬਰਸ਼ਿਪ ਮੁਹਿੰਮ ਦੇ ਜ਼ਿਲ੍ਹਾ ਅਬਜ਼ਰਵਰ ਕੁਲਦੀਪ ਕੌਰ ਕੰਗ, ਜਥੇਬੰਦਕ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ, ਕੌਂਸਲਰ ਹਰਜਿੰਦਰ ਕੌਰ ਬੈਦਵਾਨ, ਹਰਮਨਪ੍ਰੀਤ ਸਿੰਘ ਪ੍ਰਿੰਸ, ਰਵਿੰਦਰ ਸਿੰਘ ਖੇੜਾ, ਤਰਸੇਮ ਸਿੰਘ ਗੰਦੋ, ਰਮਨਦੀਪ ਸਿੰਘ ਬਾਵਾ, ਕਰਮ ਸਿੰਘ ਬੱਬਰਾ, ਪਾਲ ਸਿੰਘ ਰੱਤੂ, ਬਲਜੀਤ ਸਿੰਘ ਦੈੜੀ, ਨਿਰਮਲ ਸਿੰਘ ਮਾਣਕਮਾਜਰਾ, ਬਲਵਿੰਦਰ ਸਿੰਘ ਲਖਨੌਰ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਕੁਲਦੀਪ ਸਿੰਘ ਬੈਰੋਪੁਰ, ਅਵਤਾਰ ਸਿੰਘ ਦਾਊਂ ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 20 ਜਨਵਰੀ: ਪੰਜਾਬ…