ਸ਼੍ਰੋਮਣੀ ਅਕਾਲੀ ਦਲ ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਰੋਮੀ ਅਬਰਾਵਾ ਸਮਰਥਕਾਂ ਸਮੇਤ ਆਪ ਵਿੱਚ ਸ਼ਾਮਿਲ

ਵਿਧਾਇਕ ਨੀਨਾ ਮਿੱਤਲ ਨੇ ਪਾਰਟੀ ਚਿੰਨ ਨਾਲ ਕੀਤਾ ਸਨਮਾਨਿਤ

ਨਬਜ਼-ਏ-ਪੰਜਾਬ, ਰਾਜਪੁਰਾ, 19 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਤਿੰਦਰ ਰੋਮੀ ਆਪਣੇ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਰਾਜਪੁਰਾ ਤੋਂ ‘ਆਪ’ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਜਤਿੰਦਰ ਸਿੰਘ ਰੋਮੀ ਅਬਰਾਵਾਂ ਦੇ ਨਾਲ ਸਤਵਿੰਦਰ ਸਿੰਘ ਮਿਰਜ਼ਾਪੁਰ (ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ) ਦੀ ਅਗਵਾਈ ਹੇਠ ਅਮਰਜੀਤ ਸਿੰਘ ਅਬਰਾਵਾਂ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਗੁਰਪ੍ਰੀਤ ਸਿੰਘ ਜੋਨੀ ਪ੍ਰਧਾਨ ਐਸੀ ਵਰਗ ਸਰਕਲ ਪ੍ਰਧਾਨ ਬਨੂੜ, ਧਰਮਪਾਲ ਪੰਚ ਮਿਰਜ਼ਾਪੁਰ, ਜਗਜੀਤ ਸਿੰਘ ਸਧਰੋਰ ਪ੍ਰਧਾਨ ਸਰਕਲ ਰਾਜਪੁਰਾ, ਧਰਮਿੰਦਰ ਸਿੰਘ ਸਧਰੋਰ, ਕਮਲਜੀਤ ਸਿੰਘ ਦੁਬਾਲੀ ਪ੍ਰਧਾਨ ਰਾਜਪੁਰਾ ਦਿਹਾਤੀ ਬੀਸੀ ਵਿੰਗ ਆਦਿ ਕਰੀਬ ਇਕ ਦਰਜਨ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਜਿਨ੍ਹਾਂ ਨੂੰ ‘ਆਪ’ ਵਿਧਾਇਕਾ ਨੀਨਾ ਮਿੱਤਲ ਨੇ ਪਾਰਟੀ ਚਿੰਨ ਨਾਲ ਸਨਮਾਨਿਤ ਕੀਤਾ।
ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੋਕ ਭਲਾਈ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਵਿੱਚ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਕਾਸ ਕਾਰਜ ਕਰਵਾਉਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਆਪ ਵਿੱਚ ਸ਼ਾਮਲ ਹੋਏ ਜਤਿੰਦਰ ਸਿੰਘ ਰੋਮੀ ਅਬਰਾਵਾ ਅਤੇ ਸਤਵਿੰਦਰ ਸਿੰਘ ਮਿਰਜ਼ਾਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕੰਮਾਂ ਤੇ ‘ਆਪ’ ਦੀਆਂ ਨੀਤੀਆਂ ਤੋਂ ਉਹ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਐਡਵੋਕੇਟ ਲਵੀਸ਼ ਮਿੱਤਲ, ਜਗਦੀਪ ਸਿੰਘ ਅਲੂਣਾ, ਗੁਰਤੇਜ ਸਿੰਘ, ਜਸਵਿੰਦਰ ਸਿੰਘ ਲਾਲਾ, ਤਰੁਣ ਸ਼ਰਮਾ, ਗੁਰਸ਼ਰਨ ਸਿੰਘ ਵਿਰਕ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…