Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) 13 ਦਸੰਬਰ ਨੂੰ ਲੁਧਿਆਣਾ ਵਿੱਚ ਮਨਾਏਗਾ ਸ਼ਤਾਬਦੀ ਸਮਾਰੋਹ ਕਿਸਾਨੀ ਸੰਘਰਸ਼: ਧਰਨਿਆਂ ’ਤੇ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਫੌਰੀ ਵਿੱਤੀ ਸਹਾਇਤ ਦੇਵੇ ਸਰਕਾਰ: ਢੀਂਡਸਾ ਗਾਇਬ ਹੋਏ ਸਰੂਪਾ ਦੇ ਪਸ਼ਚਾਤਾਪ ਵਜੋਂ 8 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਸੂਬਾ ਪੱਧਰੀ ਮੀਟਿੰਗ ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਦੇ ਸਿਆਸੀ ਸਮੀਕਰਨ ਉੱਤੇ ਚਰਚਾ ਕੀਤੀ ਗਈ ਅਤੇ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਮਹੱਤਵਪੂਰਨ ਰੋਲ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਕਿਸਾਨ ਧਰਨਿਆਂ ਦੌਰਾਨ ਫੌਤ ਹੋਏ ਕਿਸਾਨ ਆਗੂਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਫੌਰੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਸ੍ਰੀ ਢੀਂਡਸਾ ਨੇ ਕਿਹਾ ਕਿ 13 ਦਸੰਬਰ ਨੂੰ ਲੁਧਿਆਣਾ ਵਿੱਚ ਵੱਡਾ ਇਕੱਠ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਸ਼ਤਾਬਦੀ ਸਮਾਰੋਹ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਆਪਣੇ ਸਥਾਪਕਾਂ ਤੋਂ ਸੇਧ ਲੈਂਦਾ ਰਹੇਗਾ ਅਤੇ ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਆਮ ਸ਼ਹਿਰੀਆਂ ਸਮੇਤ ਸਾਰੇ ਵਰਗਾਂ ਲਈ ਸੰਘਰਸ਼ ਕਰਦਾ ਰਹੇਗਾ। ਗੁਰੂ ਗ੍ਰੰਥ ਸਾਹਿਬ ਦੇ ਗਾਇਬ ਹੋਏ ਸਰੂਪਾ ਦੇ ਪਸ਼ਚਾਤਾਪ ਵਜੋਂ ਸ਼ੁਰੂ ਕੀਤੇ ਅਖੰਡ ਪਾਠਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ 8 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਇਹ ਲੜੀ ਅੱਗੇ ਵੀ ਜਾਰੀ ਰੱਖੇਗੀ। ਸ੍ਰੀ ਢੀਂਡਸਾ ਨੇ ਕਿਹਾ ਕਿ ਮੌਜੂਦਾ ਨਿਜ਼ਾਮ ਨੇ ਸ਼੍ਰੋਮਣੀ ਕਮੇਟੀ ਦੀ ਸਾਖ ਨੂੰ ਵੱਟਾ ਲਾਇਆ ਹੈ ਅਤੇ ਸਮੂਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਪੰਥ ਨੂੰ ਲਹਿੰਦੀ ਕਲਾ ਵੱਲ ਧੱਕਿਆ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੀਆਂ ਆਗਾਮੀ ਚੋਣਾਂ ਵਿੱਚ ਬਾਦਲਾਂ ਨੂੰ ਜੜ੍ਹੋਂ ਪੁੱਟ ਕੇ ਬਾਹਰ ਕੀਤਾ ਜਾਵੇਗਾ ਅਤੇ ਸਿੱਖ ਪੰਥ ਦੇ ਅਸਲ ਨੁਮਾਇੰਦੇ ਧਰਮ ਪ੍ਰਚਾਰ ਦੇ ਕਾਰਜ ਲਈ ਅੱਗੇ ਆਉਣਗੇ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ ਅਤੇ ਭਵਿੱਖ ਵਿੱਚ ਵੀ ਕਿਸਾਨੀ ਸੰਘਰਸ਼ ਨੂੰ ਸਮਰਥਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਮੁੱਦੇ ਉੱਤੇ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਅੌਲਖ, ਸਾਬਕਾ ਵਿਧਾਇਕ ਦੇਸ ਰਾਜ ਧੁੱਗਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਕੈਪਟਨ ਟੀਪੀਐਸ ਸਿੱਧੂ, ਗੁਰਸੇਵ ਸਿੰਘ ਹਰਪਾਲਪੁਰ, ਸਾਬਕਾ ਆਰਟੀਆਈ ਕਮਿਸ਼ਨਰ ਨਿਧੱੜਕ ਸਿੰਘ ਬਰਾੜ, ਐਸਜੀਪੀਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਗੁਰਚਰਨ ਸਿੰਘ ਚੰਨੀ, ਸੁਖਵੰਤ ਸਿੰਘ ਸਰਾਓ, ਗੁਰਬਚਨ ਸਿੰਘ ਬੱਚੀ, ਰਜਿੰਦਰ ਸਿੰਘ ਕਾਂਝਲਾ, ਜੀਤ ਸਿੰਘ ਚੰਦੂਰਾਈਆਂ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ, ਸਰਬਜੀਤ ਸ਼ਿੰਘ ਡੂਮਵਾਲੀ, ਭਾਈ ਮੋਹਕਮ ਸਿੰਘ, ਮਨਜੀਤ ਸਿੰਘ ਦਸੂਹਾ, ਗੁਰਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਖਾਲਸਾ, ਮਾਨ ਸਿੰਘ ਗਰਚਾ, ਦਲਜੀਤ ਸਿੰਘ ਲਾਲਪੁਰਾ, ਸਰੂਪ ਸਿੰਘ ਢੇਸੀ, ਹਰਜੀਤ ਕੌਰ ਤਲਵੰਡੀ, ਬੀਬੀ ਸਿਮਰਜੀਤ ਕੌਰ ਸਿੱਧੂ, ਡਿੰਪੀ ਮਾਨਸਾ, ਮੁਹੰਮਦ ਤੁਫ਼ੈਲ, ਸ਼ਿੰਦਰਪਾਲ ਸਿੰਘ ਬਰਾੜ, ਮਾਸਟਰ ਜੌਹਰ ਸਿੰਘ, ਗੁਰਨਾਮ ਸਿੰਘ, ਓਐਸਡੀ ਜਸਵਿੰਦਰ ਸਿੰਘ, ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ, ਕਰਮਜੀਤ ਸਿੰਘ ਕੋਚਰ ਪ੍ਰਿੰਸ, ਭੁਪਿੰਦਰ ਸਿੰਘ ਬਜਰੂੜ, ਸੁਰਜੀਤ ਸਿੰਘ ਰੋਪੜ, ਮੇਜਰ ਸਿੰਘ ਅਤੇ ਦਫ਼ਤਰ ਸਕੱਤਰ ਮਨਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ