ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੇ ਵਿਕਾਸ ਲਈ ਵਚਨਬੱਧ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤਜਿੰਦਰਪਾਲ ਸਿੰਘ ਸਿੱਧੂ ਨੇ ਜੁਝਾਰ ਨਗਰ ਕਲੋਨੀ ਦੇ ਸ਼ਿਕਲੀਗਰ ਭਾਈਚਾਰੇ ਨਾਲ ਮੀਟਿੰਗ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਉੱਤੇ ਸਬੰਧਤ ਅਫਸਰਾਂ ਨਾਲ ਗੱਲ ਕਰਕੇ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਸ੍ਰੀ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਕਿ ਉਹਨਾਂ ਦੀ ਬਸਤੀ ਵਿੱਚ ਪੀਣ ਵਾਲੇ ਪਾਣੀ ਦੀ ਬਹੁਤ ਕਮੀ ਹੈ। ਜਿਸ ਕਾਰਨ ਇਲਾਕਾ ਵਾਸੀਆਂ ਨੂੰ ਬਹੁਤ ਹੀ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਨਹੀਂ ਹੋ ਰਹੀ।
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਗੁਰੂ ਸਾਹਿਬ ਦੇ ਸਮੇੱ ਤੋੱ ਹੀ ਇਸ ਕੌਮ ਦੀ ਸਮਾਜ ਵਿੱਚ ਅਹਿਮ ਭੂਮਿਕਾ ਰਹੀ ਹੈ ਅਤੇ ਇਸ ਲਈ ਇਨ੍ਹਾਂ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਉਹਨਾਂ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਬੇਸ਼ੱਕ ਇਹ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਬਣਦੀ ਹੈ ਪਰ ਫਿਰ ਵੀ ਸਰਕਾਰ ਵਿੱਚ ਨਾ ਹੋਣ ਦੇ ਬਾਵਜੂਦ ਉਹ ਆਪਣੇ ਵੱਲੋੱ ਉੱਥੋਂ ਦੇ ਬਾਸ਼ਿੰਦਿਆਂ ਦੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਣਗੇ। ਇਸ ਮੌਕੇ ਹੋਰਨਾਂ ਤੋੱ ਇਲਾਵਾ ਜਥੇਦਾਰ ਸੁਰਿੰਦਰ ਸਿੰਘ ਕਲੇਰ, ਅਵਤਾਰ ਸਿੰਘ ਦਾਊਂ (ਸਰਕਲ ਪ੍ਰਧਾਨ), ਸੁਰਮੁਖ ਸਿੰਘ, ਸੋਨੀ ਦਾਊਂ, ਮਿੰਕੂ ਤਡੋਲੀ, ਪ੍ਰਤਾਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …