Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਮਨਜੋਤ ਕੁੰਭੜਾ ਨੂੰ ਯੂਥ ਅਕਾਲੀ ਦਲ ਦੇ ਹਲਕਾ ਮੁਹਾਲੀ ਦਾ ਪ੍ਰਧਾਨ ਥਾਪਿਆ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਰਮਨਜੋਤ ਕੁੰਭੜਾ ਨੂੰ ਦਿੱਤਾ ਨਿਯੁਕਤੀ ਪੱਤਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਤੋਂ ਸ਼ਹਿਰੀ ਪ੍ਰਧਾਨ ਰਹੇ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਚਾਨਕ ਹੋਈ ਮੌਤ ਪਿੱਛੋਂ ਅਕਾਲੀ ਦਲ ਨੇ ਉਨ੍ਹਾਂ ਦੇ ਸਪੁੱਤਰ ਹਰਮਨਜੋਤ ਸਿੰਘ ਕੁੰਭੜਾ ਨੂੰ ਪਾਰਟੀ ਨਾਲ ਜੋੜੀ ਰੱਖਣ ਲਈ ਯੂਥ ਅਕਾਲੀ ਦਲ ਹਲਕਾ ਮੁਹਾਲੀ ਦਾ ਪ੍ਰਧਾਨ ਥਾਪ ਕੇ ਕੁੰਭੜਾ ਪਰਿਵਾਰ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਾਲਵਾ ਜ਼ੋਨ ਇੰਚਾਰਜ ਰਾਜੂ ਖੰਨਾ ਵੱਲੋਂ ਜਾਰੀ ਕੀਤਾ ਗਿਆ ਨਿਯੁਕਤੀ ਪੱਤਰ ਅੱਜ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਹਰਮਨਜੋਤ ਸਿੰਘ ਕੁੰਭੜਾ ਨੂੰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਇੱਕ ਸੱਚੇ ਸੁੱਚੇ ਅਕਾਲੀ ਆਗੂ ਸਨ। ਉਨ੍ਹਾਂ ਦੀਆਂ ਸੇਵਾਵਾਂ ਨੂੰ ਸਿਜਦਾ ਕਰਨ ਲਈ ਅਤੇ ਪੁੱਤਰ ਨੂੰ ਪਾਰਟੀ ਦੇ ਹਰਿਆਵਲ ਦਸਤੇ ਦੇ ਹਲਕਾ ਮੋਹਾਲੀ ਤੋਂ ਯੂਥ ਵਿੰਗ ਦੀ ਪ੍ਰਧਾਨਗੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿਚ ਨੌਜਵਾਨਾਂ ਦੀ ਅਹਿਮ ਥਾਂ ਹੈ। ਉਨ੍ਹਾਂ ਹਰਮਨਜੋਤ ਕੁੰਭੜਾ ਕੋਲੋਂ ਉਮੀਦ ਪ੍ਰਗਟਾਈ ਕਿ ਉਹ ਆਪਣੀ ਵਿਰਾਸਤ ਨੂੰ ਕਾਇਮ ਰੱਖਦਿਆਂ ਵੱਡੀ ਗਿਣਤੀ ਵਿਚ ਯੂਥ ਨੂੰ ਪਾਰਟੀ ਨਾਲ ਜੋੜੇਗਾ। ਨਵ ਨਿਯੁਕਤ ਹਲਕਾ ਪ੍ਰਧਾਨ ਹਰਮਨਜੋਤ ਕੁੰਭੜਾ ਨੇ ਪ੍ਰੋ. ਚੰਦੂਮਾਜਰਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ। ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਨੇ ਹਰਮਨਜੋਤ ਸਿੰਘ ਕੁੰਭੜਾ ਨੂੰ ਹਲਕਾ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ। ਇਸ ਮੌਕੇ ਸਿਮਰਨਜੀਤ ਸਿੰਘ ਚੰਦੂਮਾਜਰਾ, ਹਰਦੇਵ ਸਿੰਘ ਹਰਪਾਲਪੁਰ, ਅਵਤਾਰ ਸਿੰਘ ਵਾਲੀਆ, ਕਮਲਜੀਤ ਸਿੰਘ ਬੜੀ, ਅਮਨ ਪੂਨੀਆ, ਪਰਮਜੀਤ ਸਿੰਘ ਕੁੰਭੜਾ, ਵੀਰਪ੍ਰਤਾਪ ਸਿੰਘ ਕੁੰਭੜਾ, ਕੁਦਰਤ ਸਿੰਘ ਕੁੰਭੜਾ, ਹਾਕਮ ਸਿੰਘ, ਸਰਦਾਰਾ ਸਿੰਘ, ਹਰਪਾਲ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ ਪਾਰਸ, ਸਤਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਪਵਿੱਤਰ ਸਿੰਘ, ਪ੍ਰਭਸਿਮਰਨ ਸਿੰਘ, ਗੁਰਕੀਰਤ ਸਿੰਘ, ਮੁਹਿੰਦਰ ਸਿੰਘ, ਚਰਨਜੋਤ ਸਿੰਘ, ਦਮਨਵੀਰ ਸਿੰਘ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ