ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਮੁਹਾਲੀ ਵਿੱਚ ਮੁੱਖ ਦਫ਼ਤਰ ਖੋਲ੍ਹਿਆ, ਉਦਘਾਟਨ 7 ਅਕਤੂਬਰ ਨੂੰ

ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ: ਢੀਂਡਸਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਇੱਥੋਂ ਦੇ ਸੈਕਟਰ-82 ਸਥਿਤ ਸਨਅਤੀ ਪਲਾਟ ਨੰਬਰ-92 ਵਿੱਚ ਪਾਰਟੀ ਦਾ ਮੁੱਖ ਦਫ਼ਤਰ ਖੋਲ੍ਹਿਆ ਗਿਆ ਹੈ। ਜਿਸ ਦਾ ਉਦਘਾਟਨ ਬੁੱਧਵਾਰ ਨੂੰ ਕੀਤਾ ਜਾਵੇਗਾ। ਇਸ ਸਬੰਧੀ ਅੱਜ ਨਵੇਂ ਦਫ਼ਤਰ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਮੌਕੇ ਢੀਂਡਸਾ ਪਿਉ-ਪੱੁਤ ਸਮੇਤ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ, ਐਸਜੀਪੀਸੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ, ਸਾਬਕਾ ਫੈਡਰੇਸ਼ਨ ਆਗੂ ਉਜਲ ਸਿੰਘ ਲੌਂਗੀਆ, ਮਨਿੰਦਰ ਸਿੰਘ ਬਰਾੜ, ਦਵਿੰਦਰ ਸਿੰਘ ਸੋਢੀ, ਸਰਬਜੀਤ ਸਿੰਘ ਸੋਹਲ, ਜਸਵਿੰਦਰ ਸਿੰਘ ਵਿਰਕ, ਗਗਨਪ੍ਰੀਤ ਸਿੰਘ ਬੈਂਸ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਗੁਰਮੇਲ ਸਿੰਘ ਮੌਜੋਵਾਲ, ਡਾ. ਮੇਜਰ ਸਿੰਘ, ਬਲਜੀਤ ਸਿੰਘ, ਰਮਨੀਕ ਸਿੰਘ, ਸੰਤੋਖ ਸਿੰਘ, ਅਮਰੀਕ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ਸ੍ਰੀ ਅਖੰਡ ਪਾਠ ਦੀ ਆਰੰਭਤਾ ਤੋਂ ਬਾਅਦ ਸ੍ਰੀ ਢੀਂਡਸਾ ਨੇ ਹਾਜ਼ਰ ਆਗੂਆਂ ਨਾਲ ਖੇਤੀ ਕਾਨੂੰਨਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਦੇ ਹਿੱਤ ਵਿੱਚ ਗੱਲਬਾਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਮੰਗਿਆ ਗਿਆ ਹੈ। ਇਸ ਮੁਲਾਕਤਾ ਦੌਰਾਨ ਕਿਸਾਨਾਂ ਦੀਆਂ ਮੰਗਾਂ ਅਤੇ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਇਕਪਾਸੜ ਕਾਰਵਾਈ ਕਰਦਿਆਂ ਧੱਕੇਸ਼ਾਹੀ ਨਾਲ ਲਾਗੂ ਕੀਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਪਾਰਟੀ ਦੇ ਮੁੱਖ ਦਫ਼ਤਰ ਤੋਂ ਸਿਆਸੀ ਗਤੀਵਿਧੀਆਂ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਤੋਂ ਆਗਿਆ ਅਤੇ ਓਟ ਆਸਰਾ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ 10 ਵਜੇ ਅਖੰਡ ਪਾਠ ਸਾਹਿਬ ਦੇ ਉਪਰੰਤ ਗੁਰਬਾਣੀ ਕੀਰਤਨ ਹੋਵੇਗਾ। ਇਸ ਮਗਰੋਂ ਨਵੇਂ ਦਫ਼ਤਰ ਦੇ ਉਦਘਾਟਨ ਦੀ ਰਸਮ ਨਿਭਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …