
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਤਵਾਦੀ ਹਮਲੇ ਦੇ ਪੀੜਤਾਂ ਲਈ ਅਰਦਾਸ ਸਮਾਗਮ
ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਕਰਵਾਈ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ
ਕੇਂਦਰ ਸਰਕਾਰ ਦੀ ਨਾਕਾਮੀ ਨੇ ਕਈ ਦਰਜਨ ਪਰਿਵਾਰਾਂ ਨੂੰ ਜ਼ਖ਼ਮ ਦਿੱਤੇ: ਪਰਵਿੰਦਰ ਸਿੰਘ ਬੈਦਵਾਨ
ਨਬਜ਼-ਏ-ਪੰਜਾਬ, ਮੁਹਾਲੀ, 26 ਅਪਰੈਲ:
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਅਕਾਲੀ ਦਲ ਦੀ ਸਥਾਨਕ ਲੀਡਰਸ਼ਿਪ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਭਰੀ। ਸਟੇਜ ਦੀ ਜ਼ਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਨਿਭਾਈ। ਇਸ ਮੌਕੇ ਅੱਤਵਾਦੀ ਹਮਲੇ ਵਿੱਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਲਈ ਜਲਦੀ ਸਿਹਤਯਾਬ ਹੋਣ ਦੀ ਅਰਦਾਸ ਕੀਤੀ ਗਈ।
ਜਥੇਦਾਰ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਦੀ ਕਥਿਤ ਲਾਪ੍ਰਵਾਹੀ ਕਾਰਨ ਦੇਸ਼ ਨੂੰ ਅਨੇਕਾਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ ਹਨ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਭਾਜਪਾ ਆਗੂ ਅਤੇ ਮੀਡੀਆ ਦਾ ਇੱਕ ਵੱਡਾ ਹਿੱਸਾ ਪੀੜਤਾਂ ਨੂੰ ਲੋੜੀਂਦੀ ਰਾਹਤ ਦੇਣ ਦੀ ਬਜਾਏ ਵੋਟਾਂ ਦੀ ਰਾਜਨੀਤੀ ਕਰਨ ਲਈ ਇਸ ਨੂੰ ਫਿਰਕੂ ਰੰਗਤ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਵੇਗਾ।
ਇਸ ਮੌਕੇ ਜ਼ਿਲ੍ਹਾ ਆਬਜ਼ਰਵਰ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਐਸਜੀਪੀਸੀ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ, ਹੈੱਡ ਗ੍ਰੰਥੀ ਗਿਆਨੀ ਚਰਨ ਸਿੰਘ, ਸ਼ਮਸ਼ੇਰ ਪੁਰਖਾਲਵੀ, ਪ੍ਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਗਿੱਲ, ਕਰਮ ਸਿੰਘ ਬੱਬਰਾ, ਸਰਬਜੀਤ ਸਿੰਘ ਪਾਰਸ, ਤਰਸੇਮ ਸਿੰਘ ਗੰਧੋਂ, ਕੈਪਟਨ ਰਮਨਦੀਪ ਬਾਵਾ, ਜਤਿੰਦਰਪਾਲ ਸਿੰਘ ਜੇਪੀ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸਰਪੰਚ ਮਲਕੀਤ ਸਿੰਘ ਦਾਊਂ, ਅਮਨ ਪੂਨੀਆਂ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ ਤੇ ਬਲਵੀਰ ਸਿੰਘ ਪੱਤੋਂ, ਬਲਜੀਤ ਸਿੰਘ ਦੈੜੀ, ਸਾਬਕਾ ਸਰਪੰਚ ਨਿਰਮਲ ਸਿੰਘ ਮਾਣਕਮਾਜਰਾ, ਜਸਵੀਰ ਸਿੰਘ ਕੁਰੜਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਤੰਗੌਰੀ, ਗੁਰਵਿੰਦਰ ਸਿੰਘ ਗਿੰਦਾ, ਬਲਜੀਤ ਸਿੰਘ ਦੈੜੀ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਹੈਪੀ ਸਨੇਟਾ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਕੁਲਦੀਪ ਸਿੰਘ ਬੈਂਰੋਪੁਰ, ਪੰਚ ਜਰਨੈਲ ਸਿੰਘ ਅਤੇ ਕੇਸਰ ਸਿੰਘ ਬਲੌਂਗੀ, ਸੁਰਿੰਦਰ ਸਿੰਘ ਗਰੇਵਾਲ, ਹਰਪਾਲ ਸਿੰਘ ਸਰਪੰਚ ਬਠਲਾਣਾ, ਸੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਕਲਾਂ, ਨਵਜੋਤ ਸਿੰਘ ਜੋਤੀ ਚੱਪੜਚਿੜੀ ਖ਼ੁਰਦ, ਐਡਵੋਕੇਟ ਗਗਨਦੀਪ ਸਿੰਘ ਸੋਹਾਣਾ, ਨਵਾਬ ਸਿਆਊ, ਅਜੀਤ ਸਿੰਘ ਮੌਲੀ, ਟਿੱਕਾ ਸਰਪੰਚ ਨਗਾਰੀਂ, ਜੀਤ ਸਿੰਘ ਮੈਨੇਜਰ, ਗਿੰਦਾ ਕੈਲੋਂ, ਕੁਲਵੀਰ ਸਿੰਘ ਸੈਦਪੁਰ, ਅਮਰਦੀਪ ਸਿੰਘ ਤੇ ਜਗਤਾਰ ਸਿੰਘ ਚਾਚੋਮਾਜਰਾ, ਗੁਰਦੁਆਰਾ, ਵੈੱਲਫੇਅਰ ਐਸੋਸੀਏਸ਼ਨਾਂ ਅਤੇ ਮੰਦਰ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।