Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਵਿਖੇ ਸਥਿਤ ਦਫ਼ਤਰ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਾਰਟੀ ਦੇ ਹਲਕਾ ਇੰਚਾਰਜ ਤੇ ਸਾਬਕਾ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਜੀਵਨ ਤੋਂ ਨੌਜਵਾਨਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਦੋਂ 1919 ਵਿੱਚ ਜਲ੍ਹਿਆ ਵਾਲਾ ਬਾਗ ਵਿਖੇ ਨਿਹੱਥੇ ਲੋਕਾਂ ਨੂੰ ਜਨਰਲ ਡਾਇਰ ਦੇ ਹੁਕਮ ਤੇ ਗੋਲੀਆਂ ਨਾਲ ਸ਼ਹੀਦ ਕੀਤਾ ਗਿਆ ਤਾਂ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜਨਰਲ ਡਾਇਰ ਨੂੰ ਮਾਰ ਕੇ ਇਸ ਦਾ ਬਦਲਾ ਲਿਆ। ਉਹਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਲਈ ਕੁਰਬਾਨੀ ਦੇ ਕੇ ਨੌਜਵਾਨ ਪੀੜੀ ਨੂੰ ਦਰਸਾਇਆ ਕਿ ਦੇਸ਼ ਦੀ ਅਖੰਡਤਾ ਤੇ ਏਕਤਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਯਾਦ ਕਰਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਗੁਰਮੁੱਖ ਸਿੰਘ ਸੋਹਲ ਐਮ ਸੀ, ਸਤਵੀਰ ਸਿੰਘ ਧਨੋਆ ਐਮ ਸੀ, ਕਮਲਜੀਤ ਸਿੰਘ ਰੂਬੀ ਐਮ ਸੀ, ਸੁਖਦੇਵ ਸਿੰਘ ਪਟਵਾਰੀ ਐਮ ਸੀ, ਸੁਰਿੰਦਰ ਸਿੰਘ ਕਲੇਰ, ਕਰਮ ਸਿੰਘ ਮਾਵੀ, ਗੁਰਮੇਲ ਸਿੰਘ ਮੋਜੇਵਾਲ, ਬਲਵਿੰਦਰ ਸਿੰਘ ਟੌਹੜਾ, ਪੰਜਾਬ ਸਿੰਘ ਕੰਗ, ਹਰਿੰਦਰ ਹੈਰੀ, ਤੇਜਿੰਦਰ ਸਿੰਘ ਸ਼ੇਰਗਿੱਲ, ਹਰਮਨਦੀਪ ਸਿੰਘ ਸੰਧੂ, ਸਿਕੰਦਰ ਸਿੰਘ ਬਾਜਵਾ, ਹਰਮਨਜੀਤ ਸਿੰਘ ਗੈਰੀ, ਹਰਮਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ